25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਫ.ਐਂਡ.ਸੀ.ਸੀ. ਚੋਣ ’ਚ ਸਿਆਸੀ ਦਖ਼ਲ ਖ਼ਿਲਾਫ਼ ਕੌਂਸਲਰ ਗੌਰਵ ਭੱਟੀ ਦਾ ਇਤਰਾਜ਼

ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ 2 ਕੌਂਸਲਰ ਮੈਂਬਰਾਂ ਦੀ 25 ਅਗਸਤ ਨੂੰ ਹੋਣ ਵਾਲੀ ਚੋਣ ਤੋਂ ਪਹਿਲਾਂ ਕੌਂਸਲਰ ਗੌਰਵ ਭੱਟੀ ਨੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਕੋਲ ਇਤਰਾਜ਼ ਦਰਜ ਕਰਵਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਦੌਰਾਨ ਵੋਟਿੰਗ ਖੇਤਰ ਨੂੰ ਬਾਹਰੀ ਸਿਆਸੀ ਪ੍ਰਭਾਵ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਜਾਵੇ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ 2 ਕੌਂਸਲਰ ਮੈਂਬਰਾਂ ਦੀ 25 ਅਗਸਤ ਨੂੰ ਹੋਣ ਵਾਲੀ ਚੋਣ ਤੋਂ ਪਹਿਲਾਂ ਕੌਂਸਲਰ ਗੌਰਵ ਭੱਟੀ ਨੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਕੋਲ ਇਤਰਾਜ਼ ਦਰਜ ਕਰਵਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਦੌਰਾਨ ਵੋਟਿੰਗ ਖੇਤਰ ਨੂੰ ਬਾਹਰੀ ਸਿਆਸੀ ਪ੍ਰਭਾਵ ਤੋਂ ਪੂਰੀ ਤਰ੍ਹਾਂ ਮੁਕਤ ਰੱਖਿਆ ਜਾਵੇ। ਭੱਟੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੋਣ ਪੰਜਾਬ ਨਗਰ ਨਿਗਮ ਕਾਨੂੰਨ 1976 ਦੀ ਧਾਰਾ 42(4) ਤਹਿਤ ਕਰਵਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਕੌਂਸਲਰਾਂ ਨੂੰ ਬਿਨਾਂ ਕਿਸੇ ਦਬਾਅ, ਡਰ ਜਾਂ ਸਿਆਸੀ ਪ੍ਰਭਾਵ ਦੇ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਇਤਰਾਜ਼ ਕੀਤਾ ਕਿ ਸੱਤਾ ਧਿਰ ਨਾਲ ਸਬੰਧਿਤ ਵਿਧਾਇਕ ਜਾਂ ਹੋਰ ਪ੍ਰਭਾਵਸ਼ਾਲੀ ਸਿਆਸੀ ਵਿਅਕਤੀ ਵੋਟਿੰਗ ਖੇਤਰ ਵਿਚ ਮੌਜੂਦ ਨਾ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਿਅਕਤੀ ਵੋਟ ਪਾਉਣ ਵਾਲੇ ਕੌਂਸਲਰਾਂ ਦੇ ਨੇੜੇ ਮੌਜੂਦ ਰਹਿੰਦੇ ਹਨ ਤਾਂ ਉਨ੍ਹਾਂ ’ਤੇ ਸਿੱਧਾ ਜਾਂ ਅਸਿੱਧਾ ਪ੍ਰਭਾਵ ਪੈਣ ਦਾ ਖ਼ਦਸ਼ਾ ਬਣਿਆ ਰਹੇਗਾ। ਭੱਟੀ ਨੇ ਮੰਗ ਕੀਤੀ ਕਿ ਵੋਟਿੰਗ ਖੇਤਰ ਵਿਚ ਸਿਰਫ਼ ਯੋਗ ਕੌਂਸਲਰਾਂ, ਚੋਣ ਅਧਿਕਾਰੀਆਂ ਅਤੇ ਅਧਿਕਾਰਤ ਕਰਮਚਾਰੀਆਂ ਨੂੰ ਹੀ ਰਹਿਣ ਦੀ ਆਗਿਆ ਦਿੱਤੀ ਜਾਵੇ। ਜੇਕਰ ਕਿਸੇ ਸਿਆਸੀ ਵਿਅਕਤੀ ਨੂੰ ਆਮ ਬੈਠਕ ਵਿਚ ਮੌਜੂਦ ਰਹਿਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਉਸ ਲਈ ਵੋਟਿੰਗ ਖੇਤਰ ਤੋਂ ਵੱਖਰੀ ਥਾਂ ਨਿਰਧਾਰਿਤ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੋਟਿੰਗ, ਵੋਟਾਂ ਦੀ ਗਿਣਤੀ ਅਤੇ ਨਤੀਜੇ ਦੇ ਐਲਾਨ ਸਮੇਤ ਸਾਰੀ ਕਾਰਵਾਈ ਦੀ ਸਪਸ਼ਟ ਵੀਡੀੳਗ੍ਰਾਫੀ ਕਰਵਾਈ ਜਾਵੇ ਅਤੇ ਅਸਲ ਰਿਕਾਰਡ ਨੂੰ ਸੁਰੱਖਿਅਤ ਰੱਖਿਆ ਜਾਵੇ ਤਾਂ ਜੋ ਲੋੜ ਪੈਣ ’ਤੇ ਇਸ ਨੂੰ ਹਾਈ ਕੋਰਟ ਅੱਗੇ ਪੇਸ਼ ਕੀਤਾ ਜਾਵੇ। ਭੱਟੀ ਨੇ ਕਿਹਾ ਕਿ ਇਹ ਇਤਰਾਜ਼ ਕਿਸੇ ਇਕ ਉਮੀਦਵਾਰ ਦੇ ਹੱਕ ਜਾਂ ਵਿਰੋਧ ਵਿਚ ਨਹੀਂ, ਸਗੋਂ ਚੋਣ ਨੂੰ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਤੋਂ ਪਹਿਲਾਂ ਹੀ ਇਸ ਸਬੰਧੀ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕਦੀਪ ਵੈੱਲਫੇਅਰ ਸੁਸਾਇਟੀ ਵਲੋਂ ‘ਜ਼ਿਕਰ-ਏ-ਹਯਾਤ’ ਅਤੇ ‘ਕਲਮਾਂ ਦੇ ਬੋਲ’ ਪੁਸਤਕਾਂ ਲੋਕ ਅਰਪਣ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ
Ad Position 24