24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ 6. 00 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ 6.00 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਇਨ੍ਹਾਂ ਸਮਾਗਮਾਂ ‘ਚ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ । ਸਮਾਗਮ ਦੌਰਾਨ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ‘ਚ ਸੰਤੋਖ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ ਪਾਹਵਾ, ਰਛਪਾਲ ਸਿੰਘ, ਚਰਨਜੀਤ ਸਿੰਘ, ਗੁਰਮਿੰਦਰ ਸਿੰਘ ਬੱਤਰਾ, ਹਰਵਿੰਦਰ ਸਿੰਘ ਹੈਪੀ, ਹਰਕੀਰਤ ਸਿੰਘ, ਹਰਮਿੰਦਰ ਸਿੰਘ ਬਿੱਟੂ, ਹਰਮਿੰਦਰ ਸਿੰਘ ਕਾਲਾ, ਸੁਰਜੀਤ ਸਿੰਘ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। 24ਐਲਡੀਐਚ12 ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘ ਕੀਰਤਨ ਕਰਦੇ ਹੋਏ। ਤਸਵੀਰ-ਸੇਵਕ ਸਿੰਘ
Ad Position 22
No active advertisement
ਪਿਛਲੀ ਖ਼ਬਰ ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਦਾਦ ਵਿਖੇ ਮੀਟਿੰਗ ਅਗਲੀ ਖ਼ਬਰ ਮੈਡੀਕਲ ਜਾਂਚ ਵਿਚ ਲਾਪਰਵਾਹੀ-ਨਾਰਮਲ ਰਿਪੋਰਟ ਦੱਸ ਕੇ ਛੁਪਾਈ ਮਹਿਲਾ ਦੇ ਬੱਚੇਦਾਨੀ ਦੀ ਰਸੌਲੀ
Ad Position 24