24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਦਾਦ ਵਿਖੇ ਮੀਟਿੰਗ

ਫੁੱਲਾਂਵਾਲ, 24 ਅਗਸਤ (ਦੁੱਗਰੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਪ੍ਰਧਾਨ ਚਮਕੌਰ ਸਿੰਘ ਦਾਦ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਕਾਂ ਬਲਦੇਵ ਸਿੰਘ ਪਮਾਲੀ ਅਤੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਮਾਲੀ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਨਗਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਦਾ ਉਪਰਾਲਾ, ਜੋ ਪਮਾਲੀ ਦੀ ਸੰਗਤ ਵਲੋਂ ਉਲੀਕੀਆਂ ਗਿਆ ਹੈ, ਉਹ ਇਕੱਲੇ ਨਗਰ ਪਮਾਲੀ ਦਾ ਨਹੀਂ, ਸਗੋਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਸਾਂਝਾ ਧਾਰਮਿਕ ਉਪਰਾਲਾ ਹੈ। ਇਸ ਲਈ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਅਤੇ ਇਸ ਮਹਾਨ ਕਾਰਜ ਦੀ ਸਫਲਤਾ ਲਈ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰਨ।

Ad Position 21
No active advertisement
ਅਜੀਤ ਡੈਸਕ 25-08-2026
ਫੁੱਲਾਂਵਾਲ, 24 ਅਗਸਤ (ਦੁੱਗਰੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਪ੍ਰਧਾਨ ਚਮਕੌਰ ਸਿੰਘ ਦਾਦ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਕਾਂ ਬਲਦੇਵ ਸਿੰਘ ਪਮਾਲੀ ਅਤੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਮਾਲੀ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਨਗਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਦਾ ਉਪਰਾਲਾ, ਜੋ ਪਮਾਲੀ ਦੀ ਸੰਗਤ ਵਲੋਂ ਉਲੀਕੀਆਂ ਗਿਆ ਹੈ, ਉਹ ਇਕੱਲੇ ਨਗਰ ਪਮਾਲੀ ਦਾ ਨਹੀਂ, ਸਗੋਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਸਾਂਝਾ ਧਾਰਮਿਕ ਉਪਰਾਲਾ ਹੈ। ਇਸ ਲਈ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਅਤੇ ਇਸ ਮਹਾਨ ਕਾਰਜ ਦੀ ਸਫਲਤਾ ਲਈ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰਨ। ਇਸ ਮੌਕੇ ਪ੍ਰਧਾਨ ਚਮਕੌਰ ਸਿੰਘ ਦਾਦ ਨੇ ਕਿਹਾ ਕਿ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਉਣਾ ਇਤਿਹਾਸਿਕ ਕਾਰਜ ਹੈ, ਉਨ੍ਹਾਂ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ, ਸਮੁੱਚੀ ਸੰਗਤ ਅਤੇ ਨਗਰ ਦਾਦ ਵਲੋਂ ਇਸ ਮਹਾਨ ਨਗਰ ਕੀਰਤਨ ਨੂੰ ਹਰ ਪੱਖੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਸਾਬਕਾ ਜ਼ਿਲ੍ਹਾ ਖੇਤੀਬਾੜੀ ਅਫ਼ਸਰ, ਜਸਬੀਰ ਸਿੰਘ ਪਮਾਲੀ ਸਾਬਕਾ ਮੈਂਬਰ ਰੇਲਵੇ ਬੋਰਡ, ਸੂਬੇਦਾਰ ਗੁਰਮੀਤ ਸਿੰਘ ਪਮਾਲੀ, ਬਾਬਾ ਰੁਲਦੂ ਸਿੰਘ, ਅਰਜਨ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਰਾਮਦਾਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀਆਂ ਦੋ ਖਾਲੀ ਸੀਟਾਂ ’ਤੇ ਚੋਣ ਲਈ ਰੁਚੀ ਗੁਲਾਟੀ ਦੇ ਮੈਦਾਨ ’ਚ ਉਤਰਦਿਆਂ ਹੀ ਗਰਮਾਇਆ ਮੁਕਾਬਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24