26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਥਾ ਅਤੇ ਕੀਰਤਨ ਸਮਾਗਮ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਕਥਾ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਡੀ ਸੰਖਿਆ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਕਥਾ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਡੀ ਸੰਖਿਆ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਨ੍ਹਾਂ ਤੋਂ ਪਹਿਲਾਂ ਭਾਈ ਸਾਹਿਬ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਯਸ਼ਪਾਲ ਸਿੰਘ, ਬਲਬੀਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ, ਪਰਮਜੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਤਰਲੋਕ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਰਮੈਂਟਸ ਮਸ਼ੀਨਰੀ ਮੈਨੂਫੈਕਚਰਜ਼ ਐਂਡ ਸਪਲਾਇਰਜ਼ ਐਸੋਸੀਏਸ਼ਨ ਦੀ ਚੋਣ ਅਗਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24