26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਬੱਚਿਆਂ ਸਮੇਤ ਨਹਿਰ ਵਿਚ ਮਾਰੀ ਛਾਲ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਨਹਿਰ ਪੁੱਲ ‘ਤੇ ਅੱਜ ਸ਼ਾਮ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਇਕ ਵਿਆਹੁਤਾ ਨੇ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ। ਸਿੱਟੇ ਵਜੋਂ ਇੱਕ ਬੱਚੀ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਇੱਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

Ad Position 21
No active advertisement
ਪੰਜ ਸਾਲ ਦੀ ਬੱਚੀ ਦੀ ਮੌਤ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਨਹਿਰ ਪੁੱਲ ‘ਤੇ ਅੱਜ ਸ਼ਾਮ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਇਕ ਵਿਆਹੁਤਾ ਨੇ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ। ਸਿੱਟੇ ਵਜੋਂ ਇੱਕ ਬੱਚੀ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਇੱਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਦੁੱਗਰੀ ਦੀ ਰਹਿਣ ਵਾਲੀ ਔਰਤ ਅਨਮੋਲ (27) ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਜਿਸ ਕਾਰਨ ਨੂੰ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਅੱਜ ਬਾਅਦ ਦੁਪਹਿਰ ਉਸਦਾ ਦੇਵਰ ਆਪਣੇ ਸਾਥੀਆਂ ਨਾਲ ਉਸਦੇ ਘਰ ਆਇਆ ਅਤੇ ਉਸ ਨੂੰ ਧਮਕੀਆਂ ਦੇਣ ਲੱਗ ਪਿਆ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਗਈ। ਉਸਦੇ ਜਾਣ ਉਪਰੰਤ ਔਰਤ ਆਪਣੇ ਦੋ ਬੱਚਿਆਂ ਅਨੰਨਿਆ 5 ਸਾਲ ਅਤੇ ਤਿੰਨ ਸਾਲ ਦੇ ਲੜਕੇ ਅਵੀ ਨਾਲ ਦੁੱਗਰੀ ਨਹਿਰ ‘ਤੇ ਪਹੁੰਚੀ ਅਤੇ ਉਥੇ ਬੱਚਿਆਂ ਸਮੇਤ ਛਲਾਂਗ ਲਗਾ ਦਿੱਤੀ। ਅਜਿਹਾ ਹੁੰਦਾ ਦੇਖ ਕੇ ਉਥੇ ਮੌਜੂਦ ਲੋਕਾਂ ਨੇ ਹਿੰਮਤ ਕਰਕੇ ਇਨ੍ਹਾਂ ਤਿੰਨਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਪੰਜ ਸਾਲ ਦੀ ਬੱਚੀ ਅਨੰਨਿਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਉਕਤ ਔਰਤ ਅਤੇ ਉਸਦੇ ਤਿੰਨ ਸਾਲ ਦੇ ਬੱਚੇ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਔਰਤ ਵਲੋਂ ਇਸ ਸਬੰਧੀ ਆਪਣੇ ਸਹੁਰੇ ਪਰਿਵਾਰ ਖਿਲਾਫ ਥਾਣਾ ਦੁੱਗਰੀ ਵਿਚ ਸ਼ਿਕਾਇਤ ਵੀ ਦਿੱਤੀ ਹੋਈ ਸੀ, ਪਰ ਪੁਲਿਸ ਵਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ, ਜਿਸ ਕਾਰਨ ਔਰਤ ਪਰੇਸ਼ਾਨ ਸੀ। ਸੂਚਨਾ ਮਿਲਦਿਆਂ ਥਾਣਾ ਮਾਡਲ ਟਾਊਨ ਦੀ ਐਸ.ਐਚ.ਓ ਮੈਡਮ ਗੁਰਸ਼ਿੰਦਰ ਕੌਰ ਮੌਕੇ ‘ਤੇ ਪਹੁੰਚੀ। ਮੈਡਮ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਹਾਲ ਦੀ ਘੜੀ ਔਰਤ ਅਨਮੋਲ ਬਿਆਨ ਦੇਣ ਦੇ ਕਾਬਿਲ ਨਹੀਂ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਔਰਤ ਦੇ ਬਿਆਨਾਂ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਅਨੰਨਿਆ ਦੀ ਮੌਤ ਹੋ ਚੁੱਕੀ ਹੈ, ਜਦਕਿ ਮਾਂ ਪੁੱਤ ਦੀ ਹਾਲਤ ਵੀ ਅਜੇ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਮਾਂ ਸਾਰਨੀ ’ਚ ਧਾਂਦਲੀਆਂ ਕਰਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗੇਟ ਰੈਲੀ ਅਗਲੀ ਖ਼ਬਰ ਗਾਰਮੈਂਟਸ ਮਸ਼ੀਨਰੀ ਮੈਨੂਫੈਕਚਰਜ਼ ਐਂਡ ਸਪਲਾਇਰਜ਼ ਐਸੋਸੀਏਸ਼ਨ ਦੀ ਚੋਣ
Ad Position 24