26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਮਾਂ ਸਾਰਨੀ ’ਚ ਧਾਂਦਲੀਆਂ ਕਰਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗੇਟ ਰੈਲੀ

ਲੁਧਿਆਣਾ, 25 ਅਗਸਤ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ.

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਸਮੇਤ ਰੋਡਵੇਜ਼ ਪਨਬੱਸ ਦੇ ਟਾਈਮ ਟੇਬਲਾਂ ਵਿਚ ਲਗਾਤਾਰ ਹੋ ਰਹੀਆਂ ਧਾਂਦਲੀਆਂ ਵਿਰੁੱਧ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਜਤਿੰਦਰ ਸਿੰਘ ਸੋਨੀ ਗੁਰਪ੍ਰੀਤ ਸਿੰਘ ਵੜੈਚ ਅਤੇ ਸੁਖਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਲੁਧਿਆਣਾ ਡਿਪੂ ਦਾ ਟਾਈਮ ਟੇਬਲ ਪਿਛਲੇ ਲੰਬੇ ਸਮੇਂ ਤੋਂ ਗ਼ਲਤ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਟਾਈਮ ਟੇਬਲ ਵਿਚ ਲਗਾਤਾਰ ਕਟੌਤੀ ਅਤੇ ਫੇਰਬਦਲ ਕਰਕੇ ਵਿਭਾਗ ਨੂੰ ਜਾਣਬੁੱਝ ਕੇ ਵਿੱਤੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਇਹ ਟਾਈਮ ਟੇਬਲ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਦਿੱਤੇ ਜਾ ਸਕਣ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਘਾਟਾ ਪੈ ਰਿਹਾ ਹੈ। ਇਸ ਮੌਕੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਤੋਂ, ਜਿਵੇਂ ਏਟਕ ਤੋਂ ਪ੍ਰਧਾਨ ਹਰਬੰਸ ਸਿੰਘ, ਮਨਦੀਪ ਸਿੰਘ, ਇੰਪਲਾਈਜ਼ ਯੂਨੀਅਨ ਅਜ਼ਾਦ ਤੋਂ ਪ੍ਰਧਾਨ ਅਮਰਜੀਤ ਸਿੰਘ, ਤਰਸੇਮ ਸਿੰਘ ਅਤੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਬੀਰਾ ਸਿੰਘ, ਮੋਹਨਜੀਤ ਸਿੰਘ, ਕੁਲਵੰਤ ਸਿੰਘ ਸਮੇਤ ਸਮੂਹ ਭਰਾਤਰੀ ਜਥੇਬੰਦੀਆਂ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਅਤੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਟਾਈਮ ਟੇਬਲਾਂ ਵਿਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਦਾ ਸਖ਼ਤ ਵਿਰੋਧ ਕੀਤਾ ਅਤੇ ਟਾਈਮ ਟੇਬਲ ਨੂੰ ਤੁਰੰਤ ਸੋਧ ਕਰਕੇ ਵਿਭਾਗ ਦੇ ਹਿਤ ਵਿਚ ਬਣਾਉਣ ਲਈ ਹਰ ਸੰਘਰਸ਼ ਦਾ ਹਿੱਸਾ ਬਣਨ ਦਾ ਵਾਅਦਾ ਕੀਤਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਟਾਈਮ ਟੇਬਲ ਨੂੰ ਤੁਰੰਤ ਸਹੀ ਨਾ ਕੀਤਾ ਗਿਆ ਤਾਂ 7 ਸਤੰਬਰ 2026 ਤੋਂ ਡਿਪੂ ਬੰਦ ਕਰਕੇ ਅਤੇ ਬੱਸਾਂ ਦਾ ਚੱਕਾ ਜਾਮ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਦੇ ਪੁਤਲੇ ਬਣਾ ਕੇ ਬੱਸ ਸਟੈਂਡ ਵਿਚ ਰੋਸ ਪ੍ਰਦਰਸ਼ਨ ਸਮੇਤ ਪੰਜਾਬ ਪੱਧਰੀ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਸਕੱਤਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਪ੍ਰਵੀਨ ਕੁਮਾਰ ਜਨਰਲ ਸਕੱਤਰ, ਗੁਰਵਿੰਦਰ ਸਿੰਘ, ਸਤਿਗੁਰ ਸਿੰਘ, ਨਵਜੋਤ ਸਿੰਘ ਸਹਾਇਕ ਸਕੱਤਰ ਸਮੇਤ ਆਦਿ ਆਗੂ ਵਰਕਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਸੰਸਦ ਮੈਂਬਰ ਧਰਮਵੀਰ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਅਗਲੀ ਖ਼ਬਰ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਬੱਚਿਆਂ ਸਮੇਤ ਨਹਿਰ ਵਿਚ ਮਾਰੀ ਛਾਲ
Ad Position 24