25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੇਂਦਰੀ ਜੇਲ੍ਹ ਵਿਚੋਂ ਸੱਤ ਮੋਬਾਈਲ ਬਰਾਮਦ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਸੱਤ ਮੋਬਾਇਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਕੈਦੀ ਵਿਕਾਸ ਕੁਮਾਰ ਅਤੇ ਹਵਾਲਾਤੀ ਜਸਕਰਨ ਸਿੰਘ ਤੋ ਇਲਾਵਾ ਦੋ ਅਣਪਛਾਤੇ ਬੰਦੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਸੱਤ ਮੋਬਾਇਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਕੈਦੀ ਵਿਕਾਸ ਕੁਮਾਰ ਅਤੇ ਹਵਾਲਾਤੀ ਜਸਕਰਨ ਸਿੰਘ ਤੋ ਇਲਾਵਾ ਦੋ ਅਣਪਛਾਤੇ ਬੰਦੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਹਾਇਕ ਸੁਪਰੀਡੈਂਟ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਅਧਿਕਾਰੀਆਂ ਵਲੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਥੋਂ ਇਹ ਮੋਬਾਈਲ ਬਰਾਮਦ ਕੀਤੇ ਗਏ ਹਨ। ਮੁਢਲੀ ਜਾਂਚ ਦੌਰਾਨ ਉਕਤ ਕਥਿਤ ਦੋਸ਼ੀਆਂ ਦੀ ਸ਼ਮੂਲੀਅਤ ਇਸ ਮਾਮਲੇ ਵਿਚ ਪਾਈ ਗਈ ਹੈ, ਜਿਸ ਕਾਰਨ ਇਹਨਾਂ ਖਿਲਾਫ਼ ਕੇਸ ਦਰਜ ਕਰ ਲਏ ਗਏ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭੂਮੀ ਵਿਗਿਆਨ ਵਿਭਾਗ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਅਤੇ ਸਟਾਫ ਨੇ ਕੀਤੀ ਹੜਤਾਲ
Ad Position 24