ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰ ’ਤੇ ਖੱਟਿਆ ਨਾਮਣਾ
ਆਲਮਗੀਰ, 25 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਸਕੂਲ ਲਈ ਬਹੁਤ ਮਾਣ ਵਧਾਇਆ। ਸਕੂਲ ਆਪਣੇ ਪ੍ਰਤਿਭਾਸ਼ਾਲੀ ਵਾਲੀਬਾਲ ਖਿਡਾਰੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਵਧਾਈ ਦਿੰਦੇ ਹੋਏ ਬਹੁਤ ਮਾਣ ਮਹਿਸੂਸ ਕਰਦਾ ਹੈ।
ਆਲਮਗੀਰ, 25 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਸਕੂਲ ਲਈ ਬਹੁਤ ਮਾਣ ਵਧਾਇਆ। ਸਕੂਲ ਆਪਣੇ ਪ੍ਰਤਿਭਾਸ਼ਾਲੀ ਵਾਲੀਬਾਲ ਖਿਡਾਰੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਵਧਾਈ ਦਿੰਦੇ ਹੋਏ ਬਹੁਤ ਮਾਣ ਮਹਿਸੂਸ ਕਰਦਾ ਹੈ। ਅੰਡਰ-14 ਵਰਗ ਵਿਚ ਅਵਨੀਤ ਕੌਰ, ਆਸ਼ਪ੍ਰੀਤ ਕੌਰ, ਹਰਸੀਰਤ ਕੌਰ ਜੇਤੂਆਂ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਰਗ ਵਿਚ ਜਪਨੀਤ ਕੌਰ, ਹਰਸ਼ਿਤਾ ਗੁਪਤਾ, ਗੁਰਲੀਨ ਕੌਰ, ਏਕਮਜੋਤ ਕੌਰ ਤੇ ਆਧਾਰਿਤ ਸੀਨੀਅਰ ਟੀਮ ਨੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਜੇਤੂਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੱਚੀ ਖੇਡ ਭਾਵਨਾ ਦਾ ਪ੍ਰਮਾਣ ਹੈ। ਇਸ ਸ਼ਾਨਦਾਰ ਸਫਲਤਾ ਲਈ ਸਾਰੇ ਜੇਤੂਆਂ ਅਤੇ ਉਨ੍ਹਾਂ ਦੇ ਕੋਚ ਵਧਾਈ ਦੇ ਪਾਤਰ ਹਨ ਅਤੇ ਭਵਿੱਖ ਵਿਚ ਉਨ੍ਹਾਂ ਦੀਆਂ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕਰਦੀ ਹਾਂ।