25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਾਰੋਬਾਰੀ ਤੋਂ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰੋਬਾਰੀ ਠਾਕੁਰ ਲਾਲ ਵਾਸੀ ਬਾੜੇਵਾਲ ਰੋਡ ਦੀ ਸ਼ਿਕਾਇਤ ’ਤੇ ਮਿੰਕੂ ਜੈਨ ਪਾਸੀ ਡਾਬਾ ਅਤੇ ਮਨੀ ਵਾਸੀ ਰਾਏਕੋਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੱਖੋਵਾਲ ਰੋਡ ’ਤੇ ਗੋਬਿੰਦ ਨਗਰ ਨੇੜੇ ਜਾ ਰਿਹਾ ਸੀ ਕਿ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਦੀ ਸੋਨੇ ਦੀ ਮੁੰਦਰੀ ਲੁੱਟ ਕੇ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰੋਬਾਰੀ ਠਾਕੁਰ ਲਾਲ ਵਾਸੀ ਬਾੜੇਵਾਲ ਰੋਡ ਦੀ ਸ਼ਿਕਾਇਤ ’ਤੇ ਮਿੰਕੂ ਜੈਨ ਪਾਸੀ ਡਾਬਾ ਅਤੇ ਮਨੀ ਵਾਸੀ ਰਾਏਕੋਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੱਖੋਵਾਲ ਰੋਡ ’ਤੇ ਗੋਬਿੰਦ ਨਗਰ ਨੇੜੇ ਜਾ ਰਿਹਾ ਸੀ ਕਿ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਦੀ ਸੋਨੇ ਦੀ ਮੁੰਦਰੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਸੱਟੇਬਾਜ਼ ਕਾਬੂ - ਪੁਲਿਸ ਨੇ ਬੌਬੀ ਵਾਸੀ ਜਨਤਾ ਨਗਰ ਅਤੇ ਬ੍ਰਿਜ ਕੁਮਾਰ ਵਾਸੀ ਨਿਊ ਮਾਡਲ ਟਾਊਨ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 800 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਵਿਸ਼ਵਕਰਮਾ ਕਾਲੋਨੀ ਨੇੜੇ ਸ਼ਰੇਆਮ ਸੱਟੇਬਾਜ਼ੀ ਕਰ ਰਹੇ ਸਨ। ਮੋਟਰਸਾਈਕਲ ਚੋਰੀ - ਸਥਾਨਕ ਸੰਤ ਈਸ਼ਰ ਸਿੰਘ ਨਗਰ ਤੋਂ ਚੋਰਾਂ ਵਲੋਂ ਗਗਨਦੀਪ ਮਨਚੰਦਾ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦੇ ਮਾਮਲੇ - ਪੁਲਿਸ ਨੇ ਨਿਤਿਨ ਕੁਮਾਰ ਵਾਸੀ ਪਿੰਡ ਥਰੀਕੇ ਦੀ ਸ਼ਿਕਾਇਤ ’ਤੇ ਰਾਹੁਲ ਮਨਦੀਪ ਕੁਮਾਰ ਪ੍ਰਦੀਪ ਕੁਮਾਰ ਅਤੇ ਸੀਆ ਨੰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾ ਰਿਹਾ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸੋਨੀਆ ਭਾਟੀਆ ਪਤਨੀ ਰਜਿੰਦਰ ਭਾਟੀਆ ਦੀ ਸ਼ਿਕਾਇਤ ’ਤੇ ਸਾਬਰ ਅਲੀ ਵਾਸੀ ਮਾਨਕਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਅਤੇ ਉਸ ਦੀ ਲੜਕੀ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਨਾਜਾਇਜ਼ ਸ਼ਰਾਬ ਸਮੇਤ ਕਾਬੂ - ਪੁਲਿਸ ਨੇ ਰਵੀ ਕੁਮਾਰ ਵਾਸੀ ਪ੍ਰੇਮ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕਥਿਤ ਦੋਸ਼ੀ ਨੂੰ ਪ੍ਰੇਮ ਕਾਲੋਨੀ ਨੇੜਿਉਂ ਹੀ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਉੱਤਰ ਭਾਰਤ ਵਿੱਚ ਆਈ.ਵੀ.ਐੱਫ. ਨੂੰ ਲੈ ਕੇ ਝਿਜਕ ਹੋ ਰਹੀ ਹੈ ਘੱਟ : ਡਾ. ਸ਼ੀਤਲ ਜਿੰਦਲ ਅਗਲੀ ਖ਼ਬਰ ਸੀਸੂ ਨੇ ਮਿਕਸਲੈਂਡ ਯੂਜ਼ ਖੇਤਰ ਨੂੰ ਉਦਯੋਗਿਕ ਜ਼ੋਨ ਐਲਾਨਣ ਦੀ ਕੀਤੀ ਮੰਗ
Ad Position 24