ਡਾ. ਰਾਜਿੰਦਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦਾ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ’ਤੇ ਦਿੱਤੀ ਮੁਬਾਰਕਬਾਦ
ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਆਪਣੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ.
ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਆਪਣੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦਾ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ’ਤੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਪਰਿਵਾਰ ਵਲੋਂ ਡਾ. ਬਾਂਸਲ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ। ਡਾ. ਬਾਂਸਲ ਨੂੰ ਵਧਾਈ ਦਿੰਦਿਆਂ ਬਿਪਿਨ ਗੁਪਤਾ, ਸਕੱਤਰ ਹਸਪਤਾਲ ਮੈਨੇਜਿੰਗ ਸੁਸਾਇਟੀ ਨੇ ਕਿਹਾ ਕਿ ਡਾ. ਬਾਂਸਲ ਦੇ ਵਾਈਸ ਚਾਂਸਲਰ ਵਜੋਂ ਨਿਯੁਕਤੀ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਸਾਡੇ ਪੁਰਾਣੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਤੋਂ ਲੈ ਕੇ ਇਸ ਲੀਡਰਸ਼ਿਪ ਅਹੁਦੇ ਤੱਕ ਉਨ੍ਹਾਂ ਦੀ ਯਾਤਰਾ ਬਹੁਤ ਹੀ ਪ੍ਰੇਰਣਾਦਾਇਕ ਹੈ। ਅਸੀਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੰਦੇ ਹਾਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕਰਦੇ ਹਾਂ। ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਵੀ ਡਾ. ਬਾਂਸਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਿਆਨੰਦ ਮੈਡੀਕਲ ਕਾਲਜ ਦੇ ਇਕ ਵਿਦਿਆਰਥੀ ਤੋਂ ਫੈਕਲਟੀ ਮੈਂਬਰ ਅਤੇ ਹੁਣ ਵਾਈਸ ਚਾਂਸਲਰ ਤੱਕ ਉਨ੍ਹਾਂ ਦੀ ਯਾਤਰਾ ਪੂਰੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਪਰਿਵਾਰ ਲਈ ਮਾਣ ਵਾਲਾ ਪਲ ਹੈ। ਮੈਡੀਕਲ ਸਿੱਖਿਆ ਅਤੇ ਕਲੀਨੀਕਲ ਪ੍ਰੈਕਟਿਸ ਵਿਚ ਉਨ੍ਹਾਂ ਦਾ ਵਿਸ਼ਾਲ ਤਜਰਬਾ ਨਿਸ਼ਚਤ ਤੌਰ ’ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਏਗਾ।