27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡੀ.ਏ.ਵੀ. ਪਬਲਿਕ ਸਕੂਲ ਵਿਖੇ ਅੰਤਰ-ਜਮਾਤ ਐਕਸਟੈਂਪੋਰ ਭਾਸ਼ਨ ਪ੍ਰਤੀਯੋਗਤਾ ਕਰਵਾਈ

ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ) ਐਨ.

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਡਾ. ਤਰਲੋਚਨ ਸਿੰਘ) ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐਨ.ਐਚ.ਐਮ. ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ. ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ, ਜਿਸ ਕਰਕੇ ਐਨ.ਐਚ.ਐਮ. ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਚੱਲ ਰਹੀ ਹੜਤਾਲ ਨੂੰ 2 ਸਤੰਬਰ ਤੱਕ ਵਧਾ ਦਿੱਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਦੋ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੁੜ੍ਹੀ ਨੀਂਦ ’ਚੋਂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗਰੈਚੁਟੀ, ਉਮਰ ਹੱਦ ਵਿਚ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ । ਇਸ ਮੌਕੇ ’ਤੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਹੀਂ ਕਰਦੀ ਤਾਂ ਯੂਨੀਅਨ ਵਲੋਂ ਸਰਕਾਰ ਦਾ ਹਰ ਮੋੜ ’ਤੇ ਘੇਰਾਓ ਕੀਤਾ ਜਾਵੇਗਾ। ਸੁਖਜੀਤ ਸਿੰਘ ਰੋਪੜ, ਡਾ. ਵਾਹਿਦ ਅਤੇ ਗੁਲਸ਼ਨ ਸ਼ਰਮਾ ਫ਼ਰੀਦਕੋਟ, ਜਗਦੇਵ ਮਾਨਸਾ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। । ਇਸ ਮੌਕੇ ’ਤੇ ਤੁਰਣਜੀਤ , ਦਿਨੇਸ਼ ਗਰਗ, ਜਸਵੀਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਭੁੱਲਰ, ਅਮਰਜੀਤ, ਡਾ. ਸਿਮਰਪਾਲ, ਰਣਜੀਤ ਕੌਰ, ਡਾ. ਪੰਖੜੀ, ਅਮਨਦੀਪ ਕੌਰ, ਜਸਬੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੈਡੀਕਲ ਖੇਤਰ ਵਿਚ ਇੱਕ ਨਵੀਂ ਕ੍ਰਾਂਤੀ: “ਆਧੁਨਿਕ ਰੋਬੋਟਿਕ ਸਰਜਰੀ”- ਡਾ. ਮੁਨੀਸ਼ ਗੋਇਲ
Ad Position 24