26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਢੰਡਾਰੀ ਕਲਾਂ/ਲੁਧਿਆਣਾ, 26 ਅਗਸਤ (ਜਸਵੀਰ ਸਿੰਘ ਬੰਗਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਸਿੱਖਿਆ ਵਿਭਾਗ (ਇੰਟਕ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪ੍ਰਧਾਨ ਮਨਜੀਤ ਕੌਰ ਅਤੇ ਬਲਦੇਵ ਕ੍ਰਿਸ਼ਨ ਮੌਦਗਿੱਲ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-08-2026
ਢੰਡਾਰੀ ਕਲਾਂ/ਲੁਧਿਆਣਾ, 26 ਅਗਸਤ (ਜਸਵੀਰ ਸਿੰਘ ਬੰਗਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਸਿੱਖਿਆ ਵਿਭਾਗ (ਇੰਟਕ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪ੍ਰਧਾਨ ਮਨਜੀਤ ਕੌਰ ਅਤੇ ਬਲਦੇਵ ਕ੍ਰਿਸ਼ਨ ਮੌਦਗਿੱਲ ਵੀ ਹਾਜ਼ਰ ਸਨ। ਯੂਨੀਅਨ ਦੀ ਪ੍ਰਧਾਨ ਮਨਜੀਤ ਕੌਰ ਨੇ ਮੰਗ ਪੱਤਰ ਰਾਹੀਂ ਸਰਕਾਰ ਪਾਸੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਰਕਰਾਂ ਨੂੰ ਹਰਿਆਣਾ ਸਰਕਾਰ ਦੀ ਤਰਜ਼ ’ਤੇ 3 ਹਜ਼ਾਰ ਰੁਪਏ ਤੋਂ ਵਧਾ ਕੇ 7 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇ। ਮਿਡ-ਡੇ-ਮੀਲ ਵਰਕਰਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਜਾਂ ਡੀ.ਸੀ. ਰੇਟ ’ਤੇ ਦਿੱਤੀ ਜਾਵੇ, ਸਾਲ ਵਿਚ ਦੋ ਵਰਦੀਆਂ ਦਿੱਤੀਆਂ ਜਾਣ, ਮਿਡ-ਡੇ-ਮੀਲ ਵਰਕਰਾਂ ਤੋਂ ਵਾਧੂ ਕੰਮ ਨਾ ਲਿਆ ਜਾਵੇ, ਕੰਮ ਪੂਰਾ ਹੋਣ ’ਤੇ ਸਕੂਲ ਬਿਠਾਉਣ ਦੀ ਥਾਂ ਛੁੱਟੀ ਦਿੱਤੀ ਜਾਵੇ। ਇਸ ਮੌਕੇ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਨੇ ਵੀ ਡਿਪਟੀ ਕਮਿਸ਼ਨਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ। ਡਿਪਟੀ ਕਮਿਸ਼ਨਰ ਨੇ ਮਿਡ-ਡੇ-ਮੀਲ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਪਾਸੋਂ ਜਲਦ ਹੱਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੂੰ ਸਦਮਾ, ਮਾਮੀ ਦਾ ਦਿਹਾਂਤ-ਸਸਕਾਰ ਅੱਜ ਅਗਲੀ ਖ਼ਬਰ ਗਿਆਨੀ ਕੁਲਦੀਪ ਸਿੰਘ ਰਾਠੌਰ ਨਮਿਤ ਅੰਤਿਮ ਅਰਦਾਸ ਅੱਜ
Ad Position 24