ਕਰਮਜੀਤ ਨਗਰ ਲੁਹਾਰਾ ਵਿਖੇ ਸਾਈਕਲ ਫੈਕਟਰੀ ਵਿਚ ਲੱਗੀ ਅੱਗ
ਡਾਬਾ/ਲੁਹਾਰਾ,26 ਅਗਸਤ (ਕੁਲਵੰਤ ਸਿੰਘ ਸੱਪਲ)-ਕਰਮਜੀਤ ਨਗਰ ਲੁਹਾਰਾ ਵਿਖੇ ਸਾਇਕਲ ਫੈਕਟਰੀ ਵਿਚ ਲੱਗੀ ਅੱਗ ਗਈ। ਇਸ ਸਬੰਧੀ ਫੈਕਟਰੀ ਵਾਲਿਆਂ ਨੇ ਦੱਸਿਆ ਕਿ ਫੈਕਟਰੀ ਵਿਚ ਕੰਮ ਚੱਲ ਰਿਹਾ ਸੀ ਕਿ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਨਾਲ ਫੈਕਟਰੀ ਵਿਚ ਅੱਗ ਲੱਗ ਗਈ।
ਡਾਬਾ/ਲੁਹਾਰਾ,26 ਅਗਸਤ (ਕੁਲਵੰਤ ਸਿੰਘ ਸੱਪਲ)-ਕਰਮਜੀਤ ਨਗਰ ਲੁਹਾਰਾ ਵਿਖੇ ਸਾਇਕਲ ਫੈਕਟਰੀ ਵਿਚ ਲੱਗੀ ਅੱਗ ਗਈ। ਇਸ ਸਬੰਧੀ ਫੈਕਟਰੀ ਵਾਲਿਆਂ ਨੇ ਦੱਸਿਆ ਕਿ ਫੈਕਟਰੀ ਵਿਚ ਕੰਮ ਚੱਲ ਰਿਹਾ ਸੀ ਕਿ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਨਾਲ ਫੈਕਟਰੀ ਵਿਚ ਅੱਗ ਲੱਗ ਗਈ। ਲੋਕਾਂ ਨੇ ਇੱਕਠੇ ਹੋ ਕੇ ਅੱਗ ‘ਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਅੱਗ ਨਾ ਬੁਝਣ ਕਾਰਨ ਫਾਇਰ ਬ੍ਰਿਗੇਡ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਅਤੇ ਜਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਫੌਰਨ ਪਹੁੰਚ ਕੇ ਅੱਗ ‘ਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਅੱਗ ‘ਤੇ ਕਾਬੂ ਪਾਇਆ। ਇਸ ਮੌਕੇ ਪੀ ਸੀ ਆਰ ਨੂੰ ਵੀ ਸੂਚਿਤ ਕੀਤਾ ਗਿਆ ਤੇ ਪੁਲਿਸ ਮੁਲਾਜ਼ਮਾਂ ਨੇ ਵੀ ਅੱਗ ਬਝਾਉਣ ਵਿਚ ਮਦਦ ਕੀਤੀ। ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀ ਹੋਇਆ, ਪਰ ਮਾਲੀ ਨੁਕਸਾਨ ਜਰੂਰ ਹੋਇਆ। ਇਸ ਮੌਕੇ ਭਾਜਪਾ ਆਗੂ ਨਿਰਮਾਲ ਸਿੰਘ ਐਸ.ਐਸ. ਨੇ ਮੌਕੇ ‘ਤੇ ਪਹੁੰਚ ਕੇ ਫੈਕਟਰੀ ਮਾਲਕਾਂ ਨਾਲ ਅੱਗ ਲੱਗਣ ਨਾਲ ਹੋਏ ਨੁਕਸਾਨ ‘ਤੇ ਦੁੱਖ ਸਾਂਝਾ ਕੀਤਾ।