ਮੰਗਾਂ ’ਤੇ ਬਣੀ ਸਹਿਮਤੀ ਮਗਰੋਂ ਫੂਡ ਸਪਲਾਈਜ਼ ਯੂਨੀਅਨ ਨੇ ਹੜਤਾਲ ਵਾਪਸ ਲਈ
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਇੰਸਪੈਕਟੋਰੇਟ ਫੂਡ ਸਪਲਾਈਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਸਬੰਧੀ ਵਿਭਾਗ ਨਾਲ ਹੋਈ ਗੱਲਬਾਤ ਵਿਚ ਸਹਿਮਤੀ ਬਣਨ ਮਗਰੋਂ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਵਿਭਾਗ ਵਲੋਂ ਸਕਾਰਾਤਮਕ ਰੁਖ ਅਪਣਾਇਆ ਗਿਆ ਹੈ।
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਇੰਸਪੈਕਟੋਰੇਟ ਫੂਡ ਸਪਲਾਈਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਸਬੰਧੀ ਵਿਭਾਗ ਨਾਲ ਹੋਈ ਗੱਲਬਾਤ ਵਿਚ ਸਹਿਮਤੀ ਬਣਨ ਮਗਰੋਂ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਵਿਭਾਗ ਵਲੋਂ ਸਕਾਰਾਤਮਕ ਰੁਖ ਅਪਣਾਇਆ ਗਿਆ ਹੈ। ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ, ਯਾਦਵਿੰਦਰ ਸਿੰਘ, ਰਜਵਿੰਦਰ ਸਿੰਘ, ਰਜਿੰਦਰ ਸਿੰਘ, ਜਸਵੀਰ ਸਿੰਘ, ਗਗਨ, ਸੁਨੀਲ ਕੁਮਾਰ ਸਮੇਤ ਹੋਰ ਆਗੂਆਂ ਨੇ ਫੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਬਾਕੀ ਮੰਗਾਂ ਦੇ ਹੱਲ ਲਈ ਵੀ ਵਿਭਾਗ ਨਾਲ ਗੱਲਬਾਤ ਜਾਰੀ ਰੱਖੀ ਜਾਵੇਗੀ ਅਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਯੂਨੀਅਨ ਅੱਗੇ ਵੀ ਸਰਗਰਮ ਰਹੇਗੀ।