28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਫੀਲਡ ਗੰਜ ’ਚ ਬਹੁ ਮੰਜ਼ਿਲਾ ਪਰਦਿਆਂ ਦੀ ਦੁਕਾਨ ਨੂੰ ਲੱਗੀ ਅੱਗ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਫੀਲਡ ਗੰਜ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਬਹੁ ਮੰਜ਼ਿਲਾ ਪਰਦਿਆਂ ਦੀ ਦੁਕਾਨ ਦੀ ਤੀਜੀ ਮੰਜ਼ਿਲ ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਇਲਾਕੇ ਵਿਚ ਧੂੰਏਂ ਦਾ ਗੁਬਾਰ ਛਾ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਫੀਲਡ ਗੰਜ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਬਹੁ ਮੰਜ਼ਿਲਾ ਪਰਦਿਆਂ ਦੀ ਦੁਕਾਨ ਦੀ ਤੀਜੀ ਮੰਜ਼ਿਲ ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਇਲਾਕੇ ਵਿਚ ਧੂੰਏਂ ਦਾ ਗੁਬਾਰ ਛਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪੁੱਜੀਆਂ ਅਤੇ ਫਾਇਰ ਕਰਮਚਾਰੀਆਂ ਨੇ ਕਾਫੀ ਜਦੋ ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਦਕਿ ਤੀਜੀ ਮੰਜ਼ਿਲ ‘ਤੇ ਪਿਆ ਪਰਦਿਆਂ ਸਮੇਤ ਹੋਰ ਸਮਾਨ ਅੱਗ ਦੀ ਲਪੇਟ ਵਿਚ ਆ ਕੇ ਸੜ ਗਿਆ, ਜਿਸ ਕਾਰਨ ਦੁਕਾਨਦਾਰ ਦਾ ਆਰਥਿਕ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਮੁੱਢਲੇ ਤੌਰ ‘ਤੇ ਅੱਗ ਸ਼ਾਰਟ ਸਰਕਟ ਕਾਰਨ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਜੀਰੀਅਨ ਲੜਕੀ ਤੋਂ ਪੁਲਿਸ ਲਾਈਨ ਦੇ ਬਾਹਰ ਮੋਬਾਈਲ ਖੋਹਣ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਮੰਗਾਂ ’ਤੇ ਬਣੀ ਸਹਿਮਤੀ ਮਗਰੋਂ ਫੂਡ ਸਪਲਾਈਜ਼ ਯੂਨੀਅਨ ਨੇ ਹੜਤਾਲ ਵਾਪਸ ਲਈ
Ad Position 24