ਨਾਜੀਰੀਅਨ ਲੜਕੀ ਤੋਂ ਪੁਲਿਸ ਲਾਈਨ ਦੇ ਬਾਹਰ ਮੋਬਾਈਲ ਖੋਹਣ ਵਾਲਾ ਨੌਜਵਾਨ ਕਾਬੂ
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਲਾਈਨ ਦੇ ਬਾਹਰ ਨਾਜੀਰੀਅਨ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਨਾਜੀਰੀਅਨ ਲੜਕੀ ਮੋਹੀਨਾਹਾਮਸੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਮਨ ਭਗਤ ਵਾਸੀ 33 ਫੁੱਟਾ ਰੋਡ ਨੂੰ ਕਾਬੂ ਕੀਤਾ ਹੈ।
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਲਾਈਨ ਦੇ ਬਾਹਰ ਨਾਜੀਰੀਅਨ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਨਾਜੀਰੀਅਨ ਲੜਕੀ ਮੋਹੀਨਾਹਾਮਸੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਮਨ ਭਗਤ ਵਾਸੀ 33 ਫੁੱਟਾ ਰੋਡ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਲਾਈਨ ਦੇ ਗੇਟ ਦੇ ਬਾਹਰੋਂ ਕਥਿਤ ਦੋਸ਼ੀ ਵਲੋਂ ਉਸ ਪਾਸੋਂ ਮੋਬਾਈਲ ਖੋਹ ਲਿਆ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।