28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਲਕਾ ਗਿੱਲ ਦੇ ਸਿਆਸੀ ਸਮੀਕਰਨਾਂ ’ਤੇ ਚਰਚਾਵਾਂ ਤੇਜ਼!

* ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਨੇ ਫੜੀ ਰਫ਼ਤਾਰ * ਭਾਜਪਾ ਦੇ ਇਕੱਲਿਆਂ ਚੋਣ ਲੜਨ ਦੇ ਐਲਾਨ ਨਾਲ ਸੱਥਾਂ ’ਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਹੋਣ ਲੱਗੀ ਚਰਚਾ ਇਆਲੀ/ਥਰੀਕੇ, 27 ਅਗਸਤ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਰਾਖਵੇਂ ਵਿਧਾਨ ਸਭਾ ਹਲਕਾ ਗਿੱਲ ’ਚ ਵੀ ਸੰਭਾਵੀ ਉਮੀਦਵਾਰਾਂ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਦਾ ਦੌਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੰਡਾਂ ਦੀਆਂ ਸੱਥਾਂ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਲੋਕ ਆਪਣੇ-ਆਪਣੇ ਪਸੰਦੀਦਾ ਚਿਹਰਿਆਂ ਨੂੰ ਲੈ ਕੇ ਕਿਆਸ ਅਰਾਈਆਂ ਲਗਾ ਰਹੇ ਹਨ, ਪਰ ਹਾਲ ਹੀ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂਆਂ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ‘ਤੇ ਚੋਣ ਲੜਨ ਦੇ ਤਾਜ਼ਾ ਬਿਆਨਾਂ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।

Ad Position 21
No active advertisement
ਦਰਸ਼ਨ ਸਿੰਘ ਸ਼ਿਵਾਲਿਕ, ਹਰਪ੍ਰੀਤ ਸਿੰਘ ਸਿੰਮਕ, ਜੀਵਨ ਸਿੰਘ ਸੰਗੋਵਾਲ, ਕੁਲਦੀਪ ਸਿੰਘ ਵੈਦ, (ਭਾਜਪਾ ?) 28-08-2026
* ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਨੇ ਫੜੀ ਰਫ਼ਤਾਰ * ਭਾਜਪਾ ਦੇ ਇਕੱਲਿਆਂ ਚੋਣ ਲੜਨ ਦੇ ਐਲਾਨ ਨਾਲ ਸੱਥਾਂ ’ਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਹੋਣ ਲੱਗੀ ਚਰਚਾ
ਇਆਲੀ/ਥਰੀਕੇ, 27 ਅਗਸਤ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਰਾਖਵੇਂ ਵਿਧਾਨ ਸਭਾ ਹਲਕਾ ਗਿੱਲ ’ਚ ਵੀ ਸੰਭਾਵੀ ਉਮੀਦਵਾਰਾਂ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਦਾ ਦੌਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੰਡਾਂ ਦੀਆਂ ਸੱਥਾਂ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਲੋਕ ਆਪਣੇ-ਆਪਣੇ ਪਸੰਦੀਦਾ ਚਿਹਰਿਆਂ ਨੂੰ ਲੈ ਕੇ ਕਿਆਸ ਅਰਾਈਆਂ ਲਗਾ ਰਹੇ ਹਨ, ਪਰ ਹਾਲ ਹੀ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂਆਂ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ‘ਤੇ ਚੋਣ ਲੜਨ ਦੇ ਤਾਜ਼ਾ ਬਿਆਨਾਂ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਜੇਕਰ ਭਾਜਪਾ ਵਲੋਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜਦੀ ਹੈ ਤਾਂ ਇਸ ਦਾ ਹਲਕਾ ਗਿੱਲ ਵਿਚ ਵੀ ਸਿੱਧਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਹਲਕਾ ਗਿੱਲ ਪਹਿਲਾਂ ਹੀ ਵੱਖ-ਵੱਖ ਸਿਆਸੀ ਧਿਰਾਂ ਦੀਆਂ ਸਰਗਰਮੀਆਂ ਦਾ ਕੇਂਦਰ ਬਣਿਆ ਹੋਇਆ ਹੈ। ਮੌਜੂਦਾ ਸਮੇਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਇਸੇ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਦਰਸ਼ਨ ਸਿੰਘ ਸ਼ਿਵਾਲਿਕ, ਆਮ ਆਦਮੀ ਪਾਰਟੀ ਵਲੋਂ ਮੌਜੂਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਕਾਂਗਰਸ ਵਲੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸਥਾਨਕ ਸਿਆਸੀ ਹਲਕਿਆਂ ਵਿਚ ਸਰਗਰਮ ਚਿਹਰਿਆਂ ਵਜੋਂ ਚਰਚਾ ਵਿਚ ਹਨ, ਜਿਨ੍ਹਾਂ ਵਲੋਂ ਆਪੋ-ਆਪਣੇ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਜੇਕਰ ਇਕੱਲਿਆਂ ਚੋਣ ਲੜਦੀ ਹੈ ਤਾਂ ਪਾਰਟੀ ਵਲੋਂ ਹਲਕਾ ਗਿੱਲ ਵਿਚ ਕਿਸ ਚਿਹਰੇ ਨੂੰ ਮੈਦਾਨ ਵਿਚ ਉਤਾਰਿਆ ਜਾਂਦਾ ਹੈ, ਇਹ ਗੱਲ ਕਾਫ਼ੀ ਅਹਿਮ ਹੋਵੇਗੀ। ਇਸੇ ਕਾਰਨ ਸੰਭਾਵੀ ਉਮੀਦਵਾਰਾਂ ਦੇ ਨਾਮਾਂ ਨੂੰ ਲੈ ਕੇ ਪਿੰਡਾਂ ਅਤੇ ਸਿਆਸੀ ਹਲਕਿਆਂ ’ਚ ਚਰਚਾਵਾਂ ਲਗਾਤਾਰ ਜ਼ੋਰ ਫੜ ਰਹੀਆਂ ਹਨ। 2022 ਵਿਚ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਲਈ 2027 ਦੀ ਚੋਣ ਆਪਣੀ ਕਾਰਗੁਜ਼ਾਰੀ ਅਤੇ ਹਲਕੇ ਵਿਚ ਬਣੀ ਸਥਾਨਕ ਧਾਰਨਾ ਨੂੰ ਵੋਟ ਵਿਚ ਤਬਦੀਲ ਕਰਨ ਦਾ ਇਮਤਿਹਾਨ ਹੋਵੇਗੀ, ਜਿਸ ਦੀ ਗਵਾਹੀ 2024 ਦੀ ਲੋਕ ਸਭਾ ਚੋਣਾਂ ਵਿਚ ‘ਆਪ’ ਦੀ ਘਟੀ ਵੋਟ ਗਿਣਤੀ ਭਰਦੀ ਹੈ, ਜਿਸ ਕਾਰਨ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਲੋੜ ਹੋਵੇਗੀ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦਾ ਹਲਕੇ ਵਿਚ ਲੰਮਾ ਸਿਆਸੀ ਤਜਰਬਾ ਅਤੇ ਦੋ ਵਾਰ ਵਿਧਾਇਕ ਰਹਿਣ ਦਾ ਪਿਛੋਕੜ ਉਨ੍ਹਾਂ ਨੂੰ ਹੋਰ ਉਮੀਦਵਾਰਾਂ ਤੋਂ ਵੱਖ ਕਰਦਾ ਹੈ। ਜੇਕਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਪਣੀ ਮੌਜੂਦਾ ਸਰਗਰਮੀ ਨੂੰ ਚੋਣਾਂ ਤੱਕ ਬਰਕਰਾਰ ਰੱਖਦਾ ਹੈ ਅਤੇ ਮਜ਼ਬੂਤ ਜਥੇਬੰਦਕ ਢਾਂਚਾ ਖੜ੍ਹਾ ਕਰਦਾ ਹੈ ਤਾਂ ਇਹ ਪਾਰਟੀ ਰਵਾਇਤੀ ਅਕਾਲੀ ਵੋਟ ਵਿਚ ਆਪਣੀ ਹਿੱਸੇਦਾਰੀ ਲਈ ਚੁਣੌਤੀ ਪੇਸ਼ ਕਰ ਸਕਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਤੋਂ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦਾ ਰਾਜਨੀਤਿਕ ਭਵਿੱਖ ਇਸ ਵੇਲੇ ਚੁਣੌਤੀਆਂ ਦੇ ਨਾਲ ਸੰਭਾਵਨਾਵਾਂ ਭਰਿਆ ਕਿਹਾ ਜਾ ਸਕਦਾ ਹੈ। ਜੇਕਰ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਲੋਕਾਂ ਦੇ ਸਥਾਨਕ ਮੁੱਦਿਆਂ ਨੂੰ ਉਭਾਰਨ ਵਿਚ ਸਫਲ ਰਹਿੰਦੇ ਹਨ ਤਾਂ ਆਉਣ ਵਾਲੀਆਂ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਜ਼ਬੂਤ ਦਾਅਵੇਦਾਰਾਂ ਵਿਚ ਆਪਣੀ ਥਾਂ ਬਣਾ ਸਕਦੇ ਹਨ। ਇਸ ਤੋਂ ਇਲਾਵਾ ਕਾਂਗਰਸ ਵਲੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਸਰਗਰਮੀ ਵੀ ਹਲਕਾ ਗਿੱਲ ਦੇ ਮੁਕਾਬਲੇ ਨੂੰ ਹੋਰ ਦਿਲਚਸਪ ਬਣਾਉਂਦੀ ਹੈ ਕਿਉਂਕਿ 2024 ਦੀ ਲੋਕ ਸਭਾ ਚੋਣ ਵਿਚ ਇਸ ਹਲਕੇ ਤੋਂ ਕਾਂਗਰਸ ਨੂੰ ਮਿਲੀ ਬੜ੍ਹਤ ਨੇ ਇਹ ਸੰਕੇਤ ਸੀ ਕਿ ਪਾਰਟੀ ਨੂੰ ਇੱਥੇ ਮੁੜ ਆਪਣਾ ਆਧਾਰ ਬਣਾਉਣ ਦਾ ਮੌਕਾ ਮਿਲ ਸਕਦਾ ਹੈ। ਇਸ ਲਈ ਕਾਂਗਰਸ ਨੂੰ ਸਿਆਸੀ ਦੌੜ ਵਿਚੋਂ ਬਾਹਰ ਸਮਝਣਾ ਇਸ ਪੜਾਅ ’ਤੇ ਸਹੀ ਨਹੀਂ ਹੋਵੇਗਾ। ਹਾਲਾਂਕਿ ਅਜੇ ਕਿਸੇ ਵੀ ਪ੍ਰਮੁੱਖ ਸਿਆਸੀ ਧਿਰ ਵਲੋਂ ਹਲਕਾ ਗਿੱਲ ਤੋਂ ਅਧਿਕਾਰਤ ਤੌਰ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਮੌਜੂਦਾ ਸਿਆਸੀ ਹਲਚਲ ਨੇ ਸੰਭਾਵੀ ਦਾਅਵੇਦਾਰਾਂ ਦੀਆਂ ਸਰਗਰਮੀਆਂ ਨੂੰ ਜ਼ਰੂਰ ਤੇਜ਼ ਕਰ ਦਿੱਤਾ ਹੈ। ਹੁਣ ਆਉਣ ਵਾਲੇ ਸਮੇਂ ਵਿਚ ਪਾਰਟੀਆਂ ਦੀ ਰਣਨੀਤੀ, ਗੱਠਜੋੜਾਂ ਦੀ ਸਥਿਤੀ ਅਤੇ ਉਮੀਦਵਾਰਾਂ ਦੀ ਚੋਣ ਹੀ ਇਹ ਤੈਅ ਕਰੇਗੀ ਕਿ ਹਲਕਾ ਗਿੱਲ ਵਿਚ ਚੋਣ ਮੁਕਾਬਲਾ ਕਿਹੜੇ ਰੂਪ ਵਿਚ ਸਾਹਮਣੇ ਆਉਂਦਾ ਹੈ। ਸਿਆਸੀ ਤੌਰ ’ਤੇ ਅਹਿਮ ਇਸ ਰਾਖਵੇਂ ਹਲਕੇ ਵਿਚ ਇਸ ਵਾਰ ਮੁਕਾਬਲਾ ਕਈ ਧਿਰਾਂ ਵਿਚਕਾਰ ਬਣਦਾ ਹੈ ਜਾਂ ਕਿਸੇ ਨਵੇਂ ਸਿਆਸੀ ਗੱਠਜੋੜ ਨਾਲ ਸਮੀਕਰਨ ਬਦਲਦੇ ਹਨ, ਇਸ ’ਤੇ ਹੁਣ ਸਿਆਸੀ ਮਾਹਿਰਾਂ ਦੇ ਨਾਲ-ਨਾਲ ਹਲਕਾ ਵਾਸੀਆਂ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਫੁੱਲਾਂਵਾਲ ਦੀ ਵਡੇਰਾ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਨੇ ਦਫ਼ਤਰਾਂ ਨੂੰ ਜੜੇ ਤਾਲੇ
Ad Position 24