28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਫੁੱਲਾਂਵਾਲ ਦੀ ਵਡੇਰਾ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ

ਫੁੱਲਾਂਵਾਲ, 27 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਪਿੰਡ ਫੁੱਲਾਂਵਾਲ ਦੀ ਵਡੇਰਾ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਮਨਦੀਪ ਸਿੰਘ ਸਿੱਧੂ ਅਤੇ ਢਾਡੀ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਦੇ ਨੌਜਵਾਨਾਂ, ਪਾਰਟੀ ਵਰਕਰਾਂ ਅਤੇ ਆਗੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਨਾਲ ਡੂੰਘਾ ਅਤੇ ਇਤਿਹਾਸਕ ਰਿਸ਼ਤਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਫੁੱਲਾਂਵਾਲ, 27 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਪਿੰਡ ਫੁੱਲਾਂਵਾਲ ਦੀ ਵਡੇਰਾ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਮਨਦੀਪ ਸਿੰਘ ਸਿੱਧੂ ਅਤੇ ਢਾਡੀ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਦੇ ਨੌਜਵਾਨਾਂ, ਪਾਰਟੀ ਵਰਕਰਾਂ ਅਤੇ ਆਗੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਨਾਲ ਡੂੰਘਾ ਅਤੇ ਇਤਿਹਾਸਕ ਰਿਸ਼ਤਾ ਹੈ। ਪਾਰਟੀ ਨੇ ਆਪਣੇ ਲੰਮੇ ਸਿਆਸੀ ਸਫ਼ਰ ਦੌਰਾਨ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਪੰਜਾਬ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਸਿੱਖ ਧਰਮ, ਗੁਰਧਾਮਾਂ ਅਤੇ ਪੰਥਕ ਸੰਸਥਾਵਾਂ ਦੀ ਮਜ਼ਬੂਤੀ ਲਈ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਵਿਚਾਰਧਾਰਾ, ਪੰਜਾਬ ਪ੍ਰਤੀ ਵਫ਼ਾਦਾਰੀ ਅਤੇ ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।ਇਸ ਮੌਕੇ ਹਲਕਾ ਗਿੱਲ ਦੇ ਕੋਆਰਡੀਨੇਟਰ ਪ੍ਰਭਜੋਤ ਸਿੰਘ ਧਾਲੀਵਾਲ ਵੀ ਹਾਜ਼ਰ ਰਹੇ। ਇਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦਿੰਦੇ ਹੋਏ ਜਸ਼ਨਦੀਪ ਸਿੰਘ, ਰਘਵੀਰ ਸਿੰਘ ਸੰਧੂ, ਮਨਮੀਤ ਸਿੰਘ, ਕਰਨ ਕਨੌਜੀਆ, ਜਗਦੀਸ਼ ਸਿੰਘ ਸੈਣੀ, ਪਰਮਪ੍ਰਤਾਪ ਸਿੰਘ ਖ਼ਾਲਸਾ (ਸਾਰੇ ਜਨਰਲ ਸਕੱਤਰ), ਹਰਮਨਪ੍ਰੀਤ ਸਿੰਘ ਫੁੱਲਾਂਵਾਲ ਯੂਥ ਸਰਕਲ ਪ੍ਰਧਾਨ ਅਤੇ ਗੁਰਬਖ਼ਸ਼ ਸਿੰਘ ਅਨਮੋਲ ਯੂਥ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ। ਨਵੇਂ ਚੁਣੇ ਅਹੁਦੇਦਾਰਾਂ ਨੇ ਉਮੀਦ ਜਤਾਈ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਗਿੱਲ ਦੇ ਸਿਆਸੀ ਸਮੀਕਰਨਾਂ ’ਤੇ ਚਰਚਾਵਾਂ ਤੇਜ਼!
Ad Position 24