28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ਚ ਨੌਜਵਾਨ ਗੰਭੀਰ ਜ਼ਖਮੀ

ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਖੇ ਬੀਤੀ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਹੋਰ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਖੇ ਬੀਤੀ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਹੋਰ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਪਿੰਡ ਮਾਂਗਟ ਦਾ ਰਹਿਣ ਵਾਲਾ ਹੇਅਰ ਡਰੈਸਰ ਦਵਿੰਦਰ ਠੇਕੇ ਦੇ ਨੇੜੇ ਜਾ ਰਿਹਾ ਸੀ ਕਿ ਉੱਥੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਸ ਦਾ ਵਿਵਾਦ ਕੁੱਝ ਨੌਜਵਾਨਾਂ ਨਾਲ ਹੋ ਗਿਆ, ਜੋ ਕਿ ਹਥਿਆਰਬੰਦ ਸਨ। ਇਹਨਾਂ ਨੌਜਵਾਨਾਂ ਨੇ ਆਪਣੇ ਕੁੱਝ ਹੋਰ ਸਾਥੀ ਬੁਲਾ ਲਏ ਅਤੇ ਦਵਿੰਦਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਲਹੂ ਲੁਹਾਨ ਹੋਇਆ ਦਵਿੰਦਰ ਉੱਥੇ ਹੀ ਡਿਗ ਪਿਆ। ਰਾਹ ਜਾਂਦੇ ਲੋਕਾਂ ਨੇ ਇਸ ਦੀ ਸੂਚਨਾ ਉਸ ਦੀ ਭੈਣ ਨੂੰ ਦਿੱਤੀ। ਸੂਚਨਾ ਮਿਲਦਿਆਂ ਉਸ ਦੇ ਪਰਿਵਾਰਿਕ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਦਵਿੰਦਰ ਨੂੰ ਹਸਪਤਾਲ ਲਿਆਂਦਾ ਗਿਆ। ਦਵਿੰਦਰ ਦੀ ਭੈਣ ਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਝਗੜਾ ਠੇਕੇ ’ਤੇ ਕੰਮ ਕਰਨ ਵਾਲੇ ਕਿਸੇ ਨੌਜਵਾਨਾਂ ਨਾਲ ਹੋਇਆ ਸੀ ਅਤੇ ਇਹਨਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਸੀ.ਟੀ.ਯੂ. ਯੂਨਿਟ, ਮਾਲਵਾ ਸੈਂਟਰਲ ਕਾਲਜ ਵਲੋਂ ਧਰਨਾ ਅਗਲੀ ਖ਼ਬਰ ਪਤਨੀ ਉਤੇ ਕਾਰ ਚੜ੍ਹਾ ਕੇ ਲੱਤ ਤੋੜਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ
Ad Position 24