28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੀਨੀਆ ’ਚ ਧਾਰਮਿਕ ਕੈਂਪ ’ਚ ਬਾਬਾ ਬੁੱਢਾ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਨੇ ਲਿਆ ਹਿੱਸਾ

ਝਬਾਲ, 27 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵਲੋਂ ‘ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਕਰੀਚੋ (ਕੀਨੀਆ)’ ਵਲੋਂ ਉਲੀਕੇ ਗਏ ‘ਨਿਸ਼ਕਾਮ ਇੰਟਰਨੈਸ਼ਨਲ ਸਪਿਰੂਚੁਅਲ ਐਂਡ ਸੇਵਾ ਗਰਲਜ਼ ਰੀਟਰੀਟ’ ਤਹਿਤ ਕਰਵਾਏ ਜਾ ਰਹੇ ਵਿਸ਼ੇਸ਼ ਅੰਤਰਰਾਸ਼ਟਰੀ ਕੈਂਪ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੀ ਅੰਮ੍ਰਿਤਧਾਰੀ ਵਿਦਿਆਰਥਣ ਰਵਨੀਤ ਕੌਰ (12 ਵੀਂ ਸਾਇੰਸ) ਵੀ ਇਸ ਅੰਤਰਰਾਸ਼ਟਰੀ ਪੱਧਰ ਦੇ ਆਯੋਜਿਤ ਧਾਰਮਿਕ ਅਤੇ ਸੇਵਾ-ਕੇਂਦਰਿਤ ਕੈਂਪ ਵਿਚ ਹਿੱਸਾ ਲੈ ਰਹੀ ਹੈ। ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸਿੱਖ ਧਰਮ ਦੀਆਂ ਮਹਾਨ ਸਿੱਖਿਆਵਾਂ, ਗੁਰਬਾਣੀ, ਅਧਿਆਤਮਿਕਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਨਿਸ਼ਕਾਮ ਭਾਵਨਾ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਸੇਵਾ-ਮੁਖੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਮੌਕਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਝਬਾਲ, 27 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵਲੋਂ ‘ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਕਰੀਚੋ (ਕੀਨੀਆ)’ ਵਲੋਂ ਉਲੀਕੇ ਗਏ ‘ਨਿਸ਼ਕਾਮ ਇੰਟਰਨੈਸ਼ਨਲ ਸਪਿਰੂਚੁਅਲ ਐਂਡ ਸੇਵਾ ਗਰਲਜ਼ ਰੀਟਰੀਟ’ ਤਹਿਤ ਕਰਵਾਏ ਜਾ ਰਹੇ ਵਿਸ਼ੇਸ਼ ਅੰਤਰਰਾਸ਼ਟਰੀ ਕੈਂਪ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੀ ਅੰਮ੍ਰਿਤਧਾਰੀ ਵਿਦਿਆਰਥਣ ਰਵਨੀਤ ਕੌਰ (12 ਵੀਂ ਸਾਇੰਸ) ਵੀ ਇਸ ਅੰਤਰਰਾਸ਼ਟਰੀ ਪੱਧਰ ਦੇ ਆਯੋਜਿਤ ਧਾਰਮਿਕ ਅਤੇ ਸੇਵਾ-ਕੇਂਦਰਿਤ ਕੈਂਪ ਵਿਚ ਹਿੱਸਾ ਲੈ ਰਹੀ ਹੈ। ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸਿੱਖ ਧਰਮ ਦੀਆਂ ਮਹਾਨ ਸਿੱਖਿਆਵਾਂ, ਗੁਰਬਾਣੀ, ਅਧਿਆਤਮਿਕਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਨਿਸ਼ਕਾਮ ਭਾਵਨਾ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਸੇਵਾ-ਮੁਖੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਮੌਕਾ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਕਿਹਾ ਕਿ ਵਿਦਿਆਰਥਣ ਰਵਨੀਤ ਕੌਰ ਦੀ ਇਸ ਅੰਤਰਰਾਸ਼ਟਰੀ ਪੱਧਰ ਦੀ ਸ਼ਮੂਲੀਅਤ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਆਖਿਆ ਕਿ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਰਵਨੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਾ ਹੈ। ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਵਿੰਦਰ ਸਿੰਘ, ਸਹਾਇਕ ਡਾਇਰੈਕਟਰ ਸਤਵੰਤ ਕੌਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਲਾਡੀ ਸਰਕਲ ਖਡੂਰ ਸਾਹਿਬ ਦੇ ਪ੍ਰਧਾਨ ਨਿਯੁਕਤ ਬੀਬਾ ਰਮਨਦੀਪ ਸੇਰੋਂ ਤੇ ਸਰਪੰਚ ਬਿੱਲਾ ਸੇਰੋਂ ਨੇ ਦਿੱਤੀ... ਅਗਲੀ ਖ਼ਬਰ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਪ੍ਰਦਰਸ਼ਨ
Ad Position 24