27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਜਿੰਦਰ ਸਿੰਘ ਲਾਡੀ ਸਰਕਲ ਖਡੂਰ ਸਾਹਿਬ ਦੇ ਪ੍ਰਧਾਨ ਨਿਯੁਕਤ ਬੀਬਾ ਰਮਨਦੀਪ ਸੇਰੋਂ ਤੇ ਸਰਪੰਚ ਬਿੱਲਾ ਸੇਰੋਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਖਡੂਰ ਸਾਹਿਬ, 27 ਅਗਸਤ (ਰਸ਼ਪਾਲ ਸਿੰਘ ਕੁਲਾਰ)–ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਜਥੇਬੰਦਕ ਅਤੇ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸਰਕਲ ਖਡੂਰ ਸਾਹਿਬ ਦੀ ਜ਼ਿੰਮੇਵਾਰੀ ਟਕਸਾਲੀ ਅਕਾਲੀ ਆਗੂ ਸੁਖਜਿੰਦਰ ਸਿੰਘ ਲਾਡੀ ਖਡੂਰ ਸਾਹਿਬ ਨੂੰ ਸੌਂਪੀ ਗਈ ਹੈ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਂਵਲੋਂ ਸੁਖਜਿੰਦਰ ਸਿੰਘ ਲਾਡੀ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-08-2026
ਖਡੂਰ ਸਾਹਿਬ, 27 ਅਗਸਤ (ਰਸ਼ਪਾਲ ਸਿੰਘ ਕੁਲਾਰ)–ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਜਥੇਬੰਦਕ ਅਤੇ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸਰਕਲ ਖਡੂਰ ਸਾਹਿਬ ਦੀ ਜ਼ਿੰਮੇਵਾਰੀ ਟਕਸਾਲੀ ਅਕਾਲੀ ਆਗੂ ਸੁਖਜਿੰਦਰ ਸਿੰਘ ਲਾਡੀ ਖਡੂਰ ਸਾਹਿਬ ਨੂੰ ਸੌਂਪੀ ਗਈ ਹੈ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਂਵਲੋਂ ਸੁਖਜਿੰਦਰ ਸਿੰਘ ਲਾਡੀ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਸੁਖਜਿੰਦਰ ਸਿੰਘ ਲਾਡੀ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਗੇ । ਬੀਬਾ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਸਰਕਲ ਅਤੇ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ । ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ, ਨਰਿੰਦਰ ਸਿੰਘ ਸਾਬਕਾ ਸਰਪੰਚ, ਡਾਕਟਰ ਭੁਪਿੰਦਰ ਸਿੰਘ ਪੰਚ, ਕਸ਼ਮੀਰ ਸਿੰਘ ਟਰਾਂਸਪੋਰਟ, ਜੋਗਿੰਦਰ ਸਿੰਘ ਸਾਬਕਾ ਚੇਅਰਮੈਨ, ਹਰਦੇਵ ਸਿੰਘ ਪੰਚ, ਭਾਗ ਸਿੰਘ ਪਹਿਲਵਾਨ, ਸਰੂਪ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਚੌਧਰੀ, ਬਾਵਾ ਸਿੰਘ, ਲਖਬੀਰ ਸਿੰਘ, ਮਾਸਟਰ ਕੁਲਵੰਤ ਸਿੰਘ, ਜੁਗਰਾਜ ਸਿੰਘ ਫੌਜੀ, ਕਰਮ ਸਿੰਘ, ਹਰਵੰਤ ਸਿੰਘ ਡਿੰਪਲ ਨੰਬਰਦਾਰ, ਸਾਬ ਸਿੰਘ ਮੈਂਬਰ, ਹਰਪਾਲ ਸਿੰਘ ਸਰਪੰਚ, ਨਿੰਦਰ ਸਿੰਘ, ਜਸਵਿੰਦਰ ਸਿੰਘ, ਬਾਵਾ ਅਵਤਾਰ ਸਿੰਘ, ਬਲਵਿੰਦਰ ਸਿੰਘ ਚੌਧਰੀ, ਪਰਮ ਸਿੰਘ ਪੰਮਾ, ਹੀਰਾ ਸਿੰਘ, ਸੁਖਦੇਵ ਸਿੰਘ, ਪਹਿਲਵਾਨ ਅਰਸ਼ ਖ਼ਾਰੀਆ, ਗੁਰਜੰਟ ਸਿੰਘ ਭਲਵਾਨ, ਗੁਰਪ੍ਰੀਤ ਸਿੰਘ ਗੋਪੀ, ਲਖਬੀਰ ਸਿੰਘ ਆਦਿ ਅਕਾਲੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ.ਜਥੇਦਾਰ ਭਾਨ ਸਿੰਘ ਨਾਗੋਕੇ ਸਾਬਕਾ ਐਸ.ਜੀ.ਪੀ.ਸੀ ਮੈਂਬਰ ਦੇ ਗ੍ਰਹਿ ਪਹੁੰਚੇ ਮਜੀਠੀਆ ਅਗਲੀ ਖ਼ਬਰ ਕੀਨੀਆ ’ਚ ਧਾਰਮਿਕ ਕੈਂਪ ’ਚ ਬਾਬਾ ਬੁੱਢਾ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਨੇ ਲਿਆ ਹਿੱਸਾ
Ad Position 24