27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਡਾਬਾ/ਲੁਹਾਰਾ, 27 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਟਰੱਸਟ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਕਲਸੀ ਦੀ ਅਗਵਾਈ ਹੇਠ ਸੰਕਰਾ ਆਈ ਹਸਪਤਾਲ ਮੁੱਲਾਂਪੁਰ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਨੀਲਮ ਚੌਧਰੀ, ਤਾਨਿਆ ਸਮਬਲ, ਜਸਲੀਨ ਕੌਰ, ਨਰਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ ਦੀ ਡਾਕਟਰੀ ਟੀਮ ਵਲੋਂ ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਡਾਬਾ/ਲੁਹਾਰਾ, 27 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਟਰੱਸਟ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਕਲਸੀ ਦੀ ਅਗਵਾਈ ਹੇਠ ਸੰਕਰਾ ਆਈ ਹਸਪਤਾਲ ਮੁੱਲਾਂਪੁਰ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਨੀਲਮ ਚੌਧਰੀ, ਤਾਨਿਆ ਸਮਬਲ, ਜਸਲੀਨ ਕੌਰ, ਨਰਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ ਦੀ ਡਾਕਟਰੀ ਟੀਮ ਵਲੋਂ ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ ਅਤੇ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕੈਂਪ ਵਿਚ 50 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਵੱਖ ਵੱਖ ਡਾਕਟਰਾਂ ਵਲੋਂ ਕੀਤਾ ਗਿਆ ਅਤੇ ਇਹਨਾਂ ਵਿਚੋਂ 9 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਇਹਨਾਂ ਮਰੀਜ਼ਾਂ ਨੂੰ ਹਸਪਤਾਲ ਵਿਚ ਲਿਜਾ ਕੇ ਉਥੇ ਇਹਨਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ। ਹਸਪਤਾਲ ਲੈ ਕੇ ਜਾਣ ਅਤੇ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਟਰੱਸਟ ਦੀ ਹੋਵੇਗੀ। ਇਸ ਮੌਕੇ ਗੁਰਮੀਤ ਸਿੰਘ ਚਾਨਾ, ਡਾ. ਜਸਵੰਤ ਸਿੰਘ ਗੁਲਾਟੀ, ਰਜਿੰਦਰ ਸਿੰਘ ਬੇਦੀ, ਮਾਸਟਰ ਨਾਜਰ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਖੁਰਦ ਵਿਖੇ ‘ਨੰਨ੍ਹੇ ਕਦਮ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ’ਚ ਤੀਜਾ ਸਥਾਨ ਹਾਸਿਲ ਕੀਤਾ
Ad Position 24