27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬਾ ਆਰਥਿਕ ਪੱਖੋਂ ਪਛੜਿਆ-ਪਾਲ ਸਿੰਘ ਗਰੇਵਾਲ

ਭਾਮੀਆਂ ਕਲਾਂ, 27 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਪੰਜ ਵਾਰ ਕੌਂਸਲਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਕੌਂਸਲਰ ਪਾਲ ਸਿੰਘ ਗਰੇਵਾਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਤਜਰਬੇ ਦੀ ਘਾਟ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਅਜਿਹਾ ਖੋਰਾ ਲਾਇਆ ਕਿ ਅੱਜ ਪੰਜਾਬ ਸਿਰ ਕਰਜ਼ਿਆਂ ਦੀ ਪੰਡ ਆਏ ਦਿਨ ਭਾਰੀ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਇਕ ਵਿਅਕਤੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਸੂਬਾ ਜਿੱਥੇ ਆਰਥਿਕ ਪੱਖੋਂ ਪਛੜ ਚੁੱਕਿਆ ਹੈ, ਉਥੇ ਹੀ ਵਿਕਾਸ ਕਾਰਜਾਂ ਪੱਖੋਂ ਵੀ ਪਿਛਾਂਹ ਰਹਿ ਗਿਆ ਹੈ, ਜਿਸ ਬਾਰੇ ਸੂਬੇ ਦੇ ਲੋਕ ਅਤੇ ਸ਼ਹਿਰ ਵਾਸੀ ਭਲੀ ਭਾਂਤ ਜਾਣਦੇ ਹਨ।

Ad Position 21
No active advertisement
ਅਜੀਤ ਡੈਸਕ 28-08-2026
ਭਾਮੀਆਂ ਕਲਾਂ, 27 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਪੰਜ ਵਾਰ ਕੌਂਸਲਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਕੌਂਸਲਰ ਪਾਲ ਸਿੰਘ ਗਰੇਵਾਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਤਜਰਬੇ ਦੀ ਘਾਟ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਅਜਿਹਾ ਖੋਰਾ ਲਾਇਆ ਕਿ ਅੱਜ ਪੰਜਾਬ ਸਿਰ ਕਰਜ਼ਿਆਂ ਦੀ ਪੰਡ ਆਏ ਦਿਨ ਭਾਰੀ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਰ ਇਕ ਵਿਅਕਤੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਸੂਬਾ ਜਿੱਥੇ ਆਰਥਿਕ ਪੱਖੋਂ ਪਛੜ ਚੁੱਕਿਆ ਹੈ, ਉਥੇ ਹੀ ਵਿਕਾਸ ਕਾਰਜਾਂ ਪੱਖੋਂ ਵੀ ਪਿਛਾਂਹ ਰਹਿ ਗਿਆ ਹੈ, ਜਿਸ ਬਾਰੇ ਸੂਬੇ ਦੇ ਲੋਕ ਅਤੇ ਸ਼ਹਿਰ ਵਾਸੀ ਭਲੀ ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਆਏ ਦਿਨ ਸ਼ਹਿਰ ਦੀਆਂ ਸੜਕਾਂ ਧਸ ਰਹੀਆਂ ਹਨ ਅਤੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਨੂੰ ਲੈ ਕੇ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਆਪਣੀ ਪਿੱਠ ਤਾਂ ਥਾਪੜ ਰਹੀ ਹੈ, ਪਰ ਵਿਕਾਸ ਕਾਰਜ ਨਾ ਮਾਤਰ ਹੀ ਦਿਖਾਈ ਦੇ ਰਹੇ ਹਨ ਅਤੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ। 27ਐਲਡੀਐਚ30 ਪਾਲ ਸਿੰਘ ਗਰੇਵਾਲ
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਦੀ ਲਾਪ੍ਰਵਾਹੀ : ਅੱਡਾ ਬਾਗਪੁਰ ਤੋਂ ਸਟਿਆਣਾ ਤੱਕ ਬਣਨ ਵਾਲੀ ਸੜਕ ’ਤੇ ਪੱਥਰ ਪਾ ਕੇ ਛੱਡਿਆ ਅਗਲੀ ਖ਼ਬਰ ਖ਼ਾਲਸਾ ਕਾਲਜ ਫਾਰ ਵਿਮੈਨ ਦੇ ਕਾਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24