29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਟੀਚਿੰਗ ਅਸਾਮੀਆਂ ’ਚ ਰਾਖਵਾਂਕਰਨ ਲਾਗੂ ਕਰਨ ਸਬੰਧੀ ਐਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਮੀਟਿੰਗ

ਲੁਧਿਆਣਾ, 28 ਅਗਸਤ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਵਿਚ ਟੀਚਿੰਗ ਆਸਾਮੀਆਂ ਵਿਚ ਰਾਖਵਾਂਕਰਨ ਨਾਂ ਦੇਣ ’ਤੇ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਹਰਨੇਕ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੰਗ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਹਰਨੇਕ ਸਿੰਘ ਨੇ ਦੱਸਿਆ ਕਿ ਪੀ.ਏ.ਯੂ. ਲੁਧਿਆਣਾ ਵਿਚ ਸਾਲ 1962 ਤੋਂ ਪੰਜਾਬ ਦੇ ਐਸ.ਸੀ./ਬੀ.ਸੀ. ਵਰਗ ਨੂੰ ਟੀਚਿੰਗ ਅਸਾਮੀਆਂ ਵਿਚ ਰਾਖਵਾਂਕਰਨ ਨਾ ਦੇਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਉਨ੍ਹਾਂ ਦੇ ਸੰਵਿਧਾਨਿਕ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਅਤੇ ਇਸ ਸਬੰਧੀ ਪੀ.ਏ.ਯੂ. ਐਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੂੰ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਪੀ.ਏ.ਯੂ. ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਪੰਜਾਬ ਵਿਧਾਨ ਸਭਾ ਐਸ.ਸੀ./ਬੀ.ਸੀ. ਵੈੱਲਫੇਅਰ ਕਮੇਟੀ ਨੂੰ ਕਿਹਾ ਹੈ ਕਿ ਇਹ ਮੁੱਦਾ ਪੀ.ਏ.ਯੂ. ਬੋਰਡ ਆਫ ਮੈਨੇਜਮੈਂਟ ਦੇ ਅਧੀਨ ਚੱਲ ਰਿਹਾ ਹੈ, ਪ੍ਰੰਤੂ ਇਹ ਬੋਰਡ ਲੰਬੇ ਸਮੇਂ ਤੋਂ ਟਾਲ-ਮਟੋਲ ਦੀ ਨੀਤੀ ‘ਤੇ ਚੱਲ ਰਿਹਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਇਸ ਟਾਲ ਮਟੋਲ ਨੀਤੀ ਕਾਰਨ ਪੰਜਾਬ ਦੇ ਐਸ.ਸੀ./ਬੀ.ਸੀ. ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਅਤੇ ਭਾਰਤ ਦੀਆਂ ਸਮੂਹ ਐਸ.ਸੀ./ਬੀ.ਸੀ. ਅਤੇ ਸਮਾਜਿਕ ਜਥੇਬੰਦੀਆਂ ਨੇ ਆਪਣਾ ਸੰਵਿਧਾਨਿਕ ਹੱਕ ਲੈਣ ਲਈ ਯੂਨੀਵਰਸਿਟੀ ਵਿਖੇ ਅਣਮਿਥੇ ਸਮੇਂ ਲਈ ਪੱਕਾ ਧਰਨਾ ਲਗਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ 15 ਦਿਨ ਤੱਕ ਇਸ ਮੁੱਦੇ ਦਾ ਹੱਲ ਨਾਂ ਕੀਤਾ ਗਿਆ ਤਾਂ ਸਮੂਹ ਜਥੇਬੰਦੀਆਂ ਨੂੰ ਯੂਨੀਵਰਸਿਟੀ ਦੇ ਅੰਦਰ ਪੱਕਾ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਵੇਗਾ ਅਤੇ ਇਸ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੋਹਣ ਸਿੰਘ, ਡਾ: ਵਿਜੇ ਦਿਸਾਵਰ, ਜੋਗਿੰਦਰ ਰਾਏ, ਨੇਤਾ ਜੀ ਸੋਂਧੀ, ਕੇ.ਪੀ. ਦਾਨਵ, ਯਾਦਵਿੰਦਰ ਸਿੰਘ ਅਤੇ ਨਿਰਮਲ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਆਈ.ਟੀ. ਰੁੜਕੀ ਦੇ ਮਾਹਿਰਾਂ ਵਲੋਂ ਲੁਧਿਆਣਾ ਬਲਕ ਵਾਟਰ ਸਪਲਾਈ ਪ੍ਰਾਜੈਕਟ ਦੀ ਤਕਨੀਕੀ ਸਮੀਖਿਆ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਯੂਥ ਕਾਂਗਰਸ ਅਹਿਮ ਰੋਲ ਅਦਾ ਕਰੇਗੀ-ਹਰਜੋਤ ਗਰੇਵਾਲ
Ad Position 24