ਬਾਬਾ ਬਕਾਲਾ ਦੀ ਰੱਖੜ ਪੁੰਨਿਆ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਸ਼ਿਵਾਲਿਕ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਪੁੱਜਾ
ਇਆਲੀ/ਥਰੀਕੇ, 28 ਅਗਸਤ (ਮਨਜੀਤ ਸਿੰਘ ਦੁੱਗਰੀ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਗਿੱਲ ਤੋਂ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਕਾਫ਼ਲੇ ਵਿਚ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਹ
ਹਲਕਾ ਗਿੱਲ ਤੋਂ ਸ਼ਿਵਾਲਿਕ ਦੀ ਅਗਵਾਈ ਹੇਠ ਬਾਬਾ ਬਕਾਲਾ ਰੱਖੜ ਪੁੰਨਿਆ ਕਾਨਫ਼ਰੰਸ ਲਈ ਰਵਾਨਾ ਹੋਣ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਰਕਰ ਅਤੇ ਅਹੁਦੇਦਾਰ। ਤਸਵੀਰ-ਮਨਜੀਤ ਸਿੰਘ ਦੁੱਗਰੀ
29-08-2026
ਇਆਲੀ/ਥਰੀਕੇ, 28 ਅਗਸਤ (ਮਨਜੀਤ ਸਿੰਘ ਦੁੱਗਰੀ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਗਿੱਲ ਤੋਂ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਕਾਫ਼ਲੇ ਵਿਚ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਲੋਕਾਂ ਦਾ ਵੱਡਾ ਇਕੱਠ ਇਸ ਗੱਲ ਦਾ ਪ੍ਰਗਟਾਵਾ ਕਰੇਗਾ ਕਿ ਪੰਜਾਬ ਦੇ ਲੋਕ ਹੁਣ ਪੰਜਾਬ ਦੇ ਹਿਤਾਂ ਦੀ ਗੱਲ ਕਰਨ ਵਾਲੀ ਖੇਤਰੀ ਸਿਆਸਤ ਨੂੰ ਮਜ਼ਬੂਤ ਕਰਨ ਦੇ ਮੂਡ ਵਿਚ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਆਪਣੀਆਂ ਸਿਆਸੀ ਨੀਤੀਆਂ ਅਤੇ ਪੰਜਾਬ ਪੱਖੀ ਏਜੰਡੇ ਨੂੰ ਲੈ ਕੇ ਲੋਕਾਂ ਵਿਚ ਲਗਾਤਾਰ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਾਬਾ ਬਕਾਲਾ ਦੀ ਕਾਨਫ਼ਰੰਸ ਵਿਚ ਹੋਣ ਵਾਲਾ ਵੱਡਾ ਇਕੱਠ ਵਿਰੋਧੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਜਵਾਬ ਦੇਣ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਨੀਤੀਆਂ ’ਤੇ ਲੋਕਾਂ ਦੀ ਮੋਹਰ ਸਾਬਤ ਹੋਵੇਗਾ। ਇਸ ਮੌਕੇ ਇਸ ਮੌਕੇ ਧਨਵੰਤ ਸਿੰਘ ਥਰੀਕੇ, ਕਮਲਜੀਤ ਸਿੰਘ ਮਿੰਟੂ, ਪਰਮਜੀਤ ਸਿੰਘ ਨੀਟੂ ਸਰੀਂਹ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਤਲਵਿੰਦਰ ਸਿੰਘ ਆਲਮਗੀਰ, ਸ਼ਮਸ਼ੇਰ ਸਿੰਘ ਲਾਡੋਵਾਲ, ਸਤਨਾਮ ਸਿੰਘ, ਹਰਪਾਲ ਸਿੰਘ ਪਾਲੀ ਸਾਬਕਾ ਸਰਪੰਚ ਸਾਇਆ ਕਲਾਂ, ਸੁਖਦੀਪ ਸਿੰਘ ਸਾਬਕਾ ਸਰਪੰਚ ਦਾਦ ਸਰਕਲ ਪ੍ਰਧਾਨਾਂ ਸਮੇਤ ਹਲਕੇ ਤੋਂ ਹਰਪ੍ਰੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ, ਜਸਪ੍ਰੀਤ ਸਿੰਘ ਗਰੇਵਾਲ, ਪੱਪੂ ਡੇਹਲੋਂ, ਰਾਣਾ ਗਰੇਵਾਲ ਧਾਂਦਰਾ, ਸੰਦੀਪ ਖ਼ਾਨਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।