29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਗਮ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕਰੇ-ਯੂਨੀਅਨ

ਲੁਧਿਆਣਾ, 28 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਸੰਘਰਸ਼ ਕਮੇਟੀ ਪੰਜਾਬ ਦੀ ਇਕ ਮੀਟਿੰਗ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨਾਲ ਜੋਨ-ਡੀ ਵਿਖੇ ਹੋਈ। ਮੀਟਿੰਗ ਦੌਰਾਨ ਓਜਸਵੀ ਅਲੰਕਾਰ ਨਾਲ ਜੋਨ-ਡੀ ਵਿਖੇ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸੰਘਰਸ਼ ਕਮੇਟੀ ਦੀਆਂ ਵੱਖ-ਵੱਖ ਮੰਗਾਂ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਸੰਘਰਸ਼ ਕਮੇਟੀ ਪੰਜਾਬ ਦੀ ਇਕ ਮੀਟਿੰਗ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨਾਲ ਜੋਨ-ਡੀ ਵਿਖੇ ਹੋਈ। ਮੀਟਿੰਗ ਦੌਰਾਨ ਓਜਸਵੀ ਅਲੰਕਾਰ ਨਾਲ ਜੋਨ-ਡੀ ਵਿਖੇ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸੰਘਰਸ਼ ਕਮੇਟੀ ਦੀਆਂ ਵੱਖ-ਵੱਖ ਮੰਗਾਂ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਹੜਤਾਲ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕਮੇਟੀ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਵੀ ਮੰਗਾਂ ਮੰਨਣ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਸੀ। ਮੀਟਿੰਗ ‘ਚ ਕਮੇਟੀ ਨੇ ਸਪੱਸ਼ਟ ਕੀਤਾ ਕਿ ਲੁਧਿਆਣਾ ਸਮੇਤ ਪੰਜਾਬ ਭਰ ਵਿਚ ਠੇਕੇਦਾਰੀ ਪ੍ਰਥਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਮੇਟੀ ਨੇ ਮੰਗ ਕੀਤੀ ਕਿ ਨਿਗਮ ਵਲੋਂ ਨਵੇ ਮੁਲਾਜ਼ਮਾਂ ਦੀ ਸਿੱਧੀ ਭਰਤੀ ਕੀਤੀ ਜਾਵੇ ਅਤੇ ਮਾਲੀ, ਬੇਲਦਾਰ, ਡਰਾਈਵਰ, ਸਫਾਈ ਕਰਮਚਾਰੀ, ਸੀਵਰਮੈਨ ਅਤੇ ੳਵਰਏਜ਼ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਲਈ ਕੈਸ਼ਲੈਸ ਇਲਾਜ ਯੋਜਨਾ ਲਾਗੂ ਕਰਨ ਅਤੇ ਡੋਰ ਟੂ ਡੋਰ ਕੂੜਾ ਚੁੱਕਣ ਦੇ ਠੇਕੇ ਨੂੰ ਰੱਦ ਕਰਨ ਦੀ ਮੰਗ ਵੀ ਰੱਖੀ ਗਈ। ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸੰਘਰਸ਼ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਹਦਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਜਲਦ ਹੀ ਪੱਕਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਮੰਗਾਂ ਸਬੰਧੀ ਸੰਘਰਸ਼ ਕਮੇਟੀ ਦੀ ਜਲਦ ਹੀ ਸਥਾਨਕ ਸਰਕਾਰਾਂ ਮੰਤਰੀ ਨਾਲ ਮੀਟਿੰਗ ਕਰਵਾਕੇ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਚੌਧਰੀ ਯਸ਼ਪਾਲ, ਦੀਪਕ ਹੰਸ, ਵਿਪਨ ਕਲਿਆਣ, ਆਨੰਦ, ਰਵੀ ਬਾਲੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮੇਲ ਪਹਿਲਵਾਨ ਨੇ ਕੀਤਾ ਵੇਟ ਲਿਫ਼ਟਿੰਗ ਮੁਕਾਬਲੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24