29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਮੇਲ ਪਹਿਲਵਾਨ ਨੇ ਕੀਤਾ ਵੇਟ ਲਿਫ਼ਟਿੰਗ ਮੁਕਾਬਲੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਲੁਧਿਆਣਾ, 28 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਬੱਡੀ ਐਸੋਸੀਏਸ਼ਨ ਇੰਡੀਆ ਦੇ ਉਪ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਨੇ ਅੰਡਰ-17 ਉਮਰ ਵਰਗ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਜਰਗ ਦੇ ਖਿਡਾਰੀ ਪੁਖਰਾਜ ਸਿੰਘ ਤੇ ਸੁਖਪ੍ਰੀਤ ਸਿੰਘ ਨੂੰ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਅਮਿਤੋਜ ਸਿੰਘ ਨੂੰ 11-11 ਹਜ਼ਾਰ, ਰਨਰ ਅੱਪ ਰਹਿਣ ਵਾਲਿਆਂ ਨੂੰ 51- 51 ਸੌ ਅਤੇ ਖੇਡਾਂ ਵਿਚ ਹਿੱਸਾ ਲੈਣ ਵਾਲਿਆਂ ਨੂੰ 11-11 ਸੌ ਰੁਪਏ ਨਕਦ ਪ੍ਰਦਾਨ ਕੀਤੇ।

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਬੱਡੀ ਐਸੋਸੀਏਸ਼ਨ ਇੰਡੀਆ ਦੇ ਉਪ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਨੇ ਅੰਡਰ-17 ਉਮਰ ਵਰਗ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਜਰਗ ਦੇ ਖਿਡਾਰੀ ਪੁਖਰਾਜ ਸਿੰਘ ਤੇ ਸੁਖਪ੍ਰੀਤ ਸਿੰਘ ਨੂੰ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਅਮਿਤੋਜ ਸਿੰਘ ਨੂੰ 11-11 ਹਜ਼ਾਰ, ਰਨਰ ਅੱਪ ਰਹਿਣ ਵਾਲਿਆਂ ਨੂੰ 51- 51 ਸੌ ਅਤੇ ਖੇਡਾਂ ਵਿਚ ਹਿੱਸਾ ਲੈਣ ਵਾਲਿਆਂ ਨੂੰ 11-11 ਸੌ ਰੁਪਏ ਨਕਦ ਪ੍ਰਦਾਨ ਕੀਤੇ। ਸੰਤੋਖ ਸਿੰਘ ਮੰਡੇਰ ਅਤੇ ਖੇਡ ਸੰਸਾਰ ਮੈਗਜ਼ੀਨ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਵੰਡੇ ਗਏ ਨਕਦ ਇਨਾਮ ਦੇ ਮੌਕੇ ’ਤੇ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਲਗਾ ਕੇ ਹੀ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਡਿੱਗਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਤਨ ਅਤੇ ਮਨ ਦੋਵੇਂ ਤੰਦਰੁਸਤ ਰਹਿੰਦੇ ਹਨ। ਸਿਆਣੇ ਕਹਿੰਦੇ ਹਨ ਕਿ ਤੰਦਰੁਸਤ ਤਨ ਵਿਚ ਹੀ ਤੰਦਰੁਸਤ ਮਨ ਰਹਿੰਦਾ ਹੈ। ਜੇਕਰ ਸਾਡੇ ਨੌਜਵਾਨ ਤਨ ਅਤੇ ਮਨ ਤੋਂ ਤੰਦਰੁਸਤ ਰਹਿਣਗੇ ਤਾਂ ਉਹ ਆਪਣਾ ਭਵਿੱਖ ਸੰਵਾਰ ਸਕਦੇ ਹਨ। ਇਸ ਮੌਕੇ ਕੋਚ ਗੁਰਿੰਦਰ ਸਿੰਘ, ਸਰਪੰਚ ਸਰਬਜੀਤ ਸਿੰਘ ਮੰਡੇਰ ਤੋਂ ਇਲਾਵਾ ਮਨਦੀਪ ਸਿੰਘ, ਮਾਸਟਰ ਕਿਰਪਾਲ ਸਿੰਘ, ਮਾਸਟਰ ਪ੍ਰਕਾਸ਼ ਸਿੰਘ, ਕਲੱਬ ਦੇ ਪ੍ਰਧਾਨ ਹਰਜੀਤ ਸਿੰਘ, ਰਾਜਦੀਪ ਸਿੰਘ, ਨਰਿੰਦਰ ਸਿੰਘ, ਮਾਸਟਰ ਜਗਮੋਹਨ ਸਿੰਘ ਸਹੋੜਾ, ਹਰਿ ਸਿਮਰਨ ਸਿੰਘ ਨਸਰਾਲੀ, ਸੰਨੀ ਪਹੂਜਾ, ਰੋਸ਼ਨ ਸਿੰਘ ਸਾਗਰ, ਸੋਨੂੰ ਲਾਖਾ ਅਤੇ ਦਿਲਬਾਗ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2 ’ਚ ਸੀਵਰੇਜ ਦਾ ਸੰਕਟ, ਨਿਗਮ ਨੂੰ 7 ਦਿਨ ਦਾ ਅਲਟੀਮੇਟਮ ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕਰੇ-ਯੂਨੀਅਨ
Ad Position 24