ਹਲਕਾ ਸਾਹਨੇਵਾਨ ਦੇ ਪਿੰਡ ਨੂਰਵਾਲਾ ਦੀਆਂ ਸੈਂਟਰ ਪੱਧਰੀ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ
ਭਾਮੀਆਂ ਕਲਾਂ/ਲੁਧਿਆਣਾ 29 ਅਗਸਤ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਅੰਡਰ-11 ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਇਸ ਮੌਕੇ ਬੀ.
ਭਾਮੀਆਂ ਕਲਾਂ/ਲੁਧਿਆਣਾ 29 ਅਗਸਤ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਅੰਡਰ-11 ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਇਸ ਮੌਕੇ ਬੀ.ਪੀ.ਓ ਮਾਂਗਟ-2 ਇੰਦੂ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੈਂਟਰ ਹੈਡ ਮਨੀਸ਼ਾ ਭਾਟੀਆ ਵਲੋਂ ਸ਼ਾਨਦਾਰ ਉਪਰਾਲੇ ਦੀ ਪ੍ਰਮੁੱਖ ਸਖਸ਼ੀਅਤਾ ਨੇ ਸਲਾਘਾ ਕਰਦਿਆਂ ਇਸ ਨੂੰ ਸ਼ਲਾਘਾ ਯੋਗ ਉਪਰਾਲਾ ਦੱਸਿਆ। ਬੀ.ਪੀ.ਓ ਮਾਂਗਟ-2 ਇੰਦੂ ਸੂਦ, ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ, ਸੈਂਟਰ ਹੈਡ ਮਨੀਸ਼ਾ ਭਾਟੀਆ ਤੇ ਹੋਰ ਆਏ ਮਹਿਮਾਨਾਂ ਤੇ ਸਟਾਫ਼ ਮੈਂਬਰਾਂ ਨੇ ਸ਼ਮਾ ਰੌਸ਼ਨ ਕੇ ਖੇਡਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜੇਤੂ ਟੀਮਾਂ ਨੂੰ ਜਿਥੇ ਇਨਾਮਾਂ ਦੀ ਵੰਡ ਕੀਤੀ ਗਈ ਉਥੇ ਹੀ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਇੰਦੂ ਸੂਦ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ‘ਚ ਹਿੱਸਾ ਲੈਣ ਨਾਲ ਵਿਦਿਆਰਥੀ ਜਿੱਥੇ ਸਰੀਰਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ, ਉਥੇ ਹੀ ਮਾਨਸਿਕ ਤੌਰ ‘ਤੇ ਵੀ ਤੰਦਰੁਸਤ ਰਹਿੰਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੜਾਈ ਦੇ ਨਾਲ ਨਾਲ ਖੇਡਾਂ ਵੀ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹਨ, ਜਿਸ ਕਰਕੇ ਬੱਚਿਆਂ ਨੂੰ ਖੇਡਾਂ ਵਿਚ ਵੀ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਸਕੂਲ, ਮਾਂ ਬਾਪ ਦੇ ਨਾਲ ਨਾਲ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ ਤੇ ਸੈਂਟਰ ਹੈਡ ਮਨੀਸ਼ਾ ਭਾਟੀਆ ਤੋਂ ਇਲਾਵਾ ਕੁਲਜੀਤ ਕੌਰ ਸਰਪੰਚ, ਤਲਵਿੰਦਰ ਸਿੰਘ ਸਰਪੰਚ, ਪ੍ਰੀਤਮ ਸਿੰਘ ਲੰਬੜਦਾਰ, ਪਿੰਡ ਬਾਜੜਾ ਦੇ ਸਰਪੰਚ, ਜਗਰੂਪ ਸਿੰਘ ਲੰਬੜਦਾਰ, ਤੇਜਿੰਦਰ ਸਿੰਘ ਮੈਂਬਰ ਪੰਚਾਇਤ, ਧਰਮਵੀਰ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ ਸਾਬਕਾ ਸਰਪੰਚ, ਕੌਂਸਲਰ ਵਿਜੈ ਕਲਸੀ, ਅਰਵਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।