30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ

ਲੁਧਿਆਣਾ, 29 ਅਗਸਤ (ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸ਼ਨਦੀਪ ਸਿੰਘ ਸਠਿਆਲਾ ਵਾਲਿਆਂ ਨੇ ਰਸਭਿੰਨੀ ਆਵਾਜ਼ ‘ਚ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸ਼ਨਦੀਪ ਸਿੰਘ ਸਠਿਆਲਾ ਵਾਲਿਆਂ ਨੇ ਰਸਭਿੰਨੀ ਆਵਾਜ਼ ‘ਚ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੇ ਨਾਲ-ਨਾਲ ਉਨ੍ਹਾਂ ਨੇ ਗੁਰਬਾਣੀ ਦੇ ਅਨਮੋਲ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਵਰਿੰਦਰ ਮੋਹਨ ਸਿੰਘ ਅਤੇ ਹਰਪਾਲ ਸਿੰਘ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਜਸ਼ਨਦੀਪ ਸਿੰਘ ਸਠਿਆਲੇ ਵਾਲਿਆਂ ਦੇ ਜੱਥੇ ਨੂੰ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਤਰਲੋਕ ਸਿੰਘ ਸੱਚਦੇਵਾ, ਬਲਬੀਰ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਮਲਕੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸ਼ਪਾਲ ਸਿੰਘ, ਜਗਜੀਵਨ ਸਿੰਘ ਸੋਨਪਾਲ, ਕੁਲਵੰਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ ਅਗਲੀ ਖ਼ਬਰ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਵਾਲੇ ਸੰਸਦ ਮੈਂਬਰਾਂ ਖਿਲਾਫ਼ ਭਾਜਪਾ ਕਰੇ ਕਾਰਵਾਈ-ਦੁਗਰੀ
Ad Position 24