30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਰਤੀ ਜਨਤਾ ਪਾਰਟੀ ਦੇ ਆਗੂ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਲੋਕਾਂ ਨੇ ਕੀਤੀ ਕੁੱਟਮਾਰ, ਹਾਲਤ ਗੰਭੀਰ

ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਹਨੇਵਾਲ ਬੱਸ ਸਟੈਂਡ ਨੇੜੇ ਸਥਿਤ ਬੈਂਕ ਦੇ ਏ. ਟੀ.

Ad Position 21
No active advertisement
ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਹਨੇਵਾਲ ਬੱਸ ਸਟੈਂਡ ਨੇੜੇ ਸਥਿਤ ਬੈਂਕ ਦੇ ਏ.ਟੀ.ਐਮ. ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਪਾਸੋਂ ਨਗਦੀ ਲੁੱਟਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਦੀ ਲੋਕਾਂ ਨੇ ਕਾਬੂ ਕਰਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਹੈ। ਗੰਭੀਰ ਹਾਲਤ ਵਿਚ ਉਕਤ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਵਲੋਂ ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਆਗੂ ਮਹਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਹਰਮਨਜੋਤ ਸਿੰਘ ਵਾਸੀ ਅਫ਼ਸਰ ਕਾਲੋਨੀ ਮਲੇਰਕੋਟਲਾ ਰੋਡ ਖੰਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੰਜਾਬ ਨੈਸ਼ਨਲ ਬੈਂਕ ਏ.ਟੀ. ਐਮ. ’ਤੇ ਨਗਦੀ ਜਮ੍ਹਾਂ ਕਰਾ ਰਿਹਾ ਸੀ ਕਿ ਇਸ ਦੌਰਾਨ ਉਕਤ ਕਥਿਤ ਦੋਸ਼ੀ ਏ.ਟੀ.ਐਮ. ਬੂਥ ਵਿਚ ਆ ਗਿਆ ਅਤੇ ਉਸ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ। ਕਥਿਤ ਦੋਸ਼ੀ ਵਲੋਂ ਉਸ ਨੂੰ ਨਗਦੀ ਦੇਣ ਲਈ ਕਿਹਾ। ਮਹਿੰਦਰ ਕੁਮਾਰ ਦੇ ਰੌਲਾ ਪਾਉਣ ’ਤੇ ਲੋਕ ਇਕੱਠੇ ਹੋ ਗਏ, ਜਿਸ ’ਤੇ ਲੋਕਾਂ ਨੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਕੁਟਾਪਾ ਚਾੜ੍ਹਨ ਉਪਰੰਤ ਪੁਲਿਸ ਹਵਾਲੇ ਕਰ ਦਿੱਤਾ। ਜਾਂਚ ਕਰ ਰਹੇ ਐਸ.ਐਚ.ਓ. ਦਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਹਰਮਨਜੋਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਮਨਜੋਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਰਮਨਜੋਤ ਦੇ ਕਬਜ਼ੇ ਵਿਚੋਂ ਇਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ ਅਤੇ ਰੋਸ ਰੈਲੀ ਕੱਢੀ ਅਗਲੀ ਖ਼ਬਰ ਉੱਘੇ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ ਮੋਗਾ ਨਿਵਾਸੀ 70 ਸਾਲਾਂ ਬਜ਼ੁਰਗ ਦੇ ਬ...
Ad Position 24