31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸੈਣੀ ਨੂੰ ਲਗਾਇਆ ਹਲਕਾ ਸਾਹਨੇਵਾਲ ਦਾ ਇੰਚਾਰਜ ਪੰਜਾਬ ਸਰਕਾਰ ਟਕਰਾਅ ਦੀ ਨੀਤੀ ਛੱਡ ਕੇ ਸਰਕਾਰੀ ਮੁਲਜ਼ਮਾਂ ਨਾਲ ਗੱਲਬਾਤ ਕਰੇ-ਸਲੂਜਾ

ਭਾਮੀਆਂ ਕਲਾਂ, 30 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਵਤਾਰ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅਵਤਾਰ ਸਿੰਘ ਸੈਣੀ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਿੰਗ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜੋ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 31-08-2026
ਭਾਮੀਆਂ ਕਲਾਂ, 30 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਵਤਾਰ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅਵਤਾਰ ਸਿੰਘ ਸੈਣੀ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਿੰਗ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜੋ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ। ਇਸ ਨਿਯੁਕਤੀ ’ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਨਗੇ ਅਤੇ ਪਾਰਟੀ ਹਾਈ ਕਮਾਂਡ ਵਲੋਂ ਦਿੱਤੀ ਜ਼ਿੰਮੇਵਾਰ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਵੱਧ ਤੋਂ ਵੱਧ ਹਲਕੇ ਦੇ ਲੋਕਾਂ ਨਾਲ ਵਿਚਰਨਗੇ। ਉਨ੍ਹਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਜਿਸ ਕਿਸੇ ਨੂੰ ਵੀ ਇਸ ਹਲਕੇ ਵਿਚੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਦੀ ਹੈ, ਉਸ ਨਾਲ ਉਹ ਮੋਢੇ ਨਾਲ ਮੋਢਾ ਲਗਾ ਕੇ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। 30 ਐਲਡੀਐਚ31 ਅਵਤਾਰ ਸਿੰਘ ਸੈਣੀ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਮਿਲਾਪ ਦਿਹਾੜੇ ’ਤੇ ਸਦਭਾਵਨਾ ਯਾਤਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਅਜੀਤ ਦੇ ਪੱਤਰਕਾਰ ਅਤੇ ਗੀਤਕਾਰ ਪਾਲਾ ਰਾਜੇ...
Ad Position 24