31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਦੁਰਗਿਆਣਾ ਮੰਦਰ ਕਮੇਟੀ ਨੇ 21 ਵਿਧਵਾ ਤੇ ਲੋੜਵੰਦ ਔਰਤਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ

ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬਾ ਲਾਡੋਵਾਲ ਸਥਿਤ ਪ੍ਰਸਿੱਧ ਦੁਰਗਿਆਣਾ ਮੰਦਰ ਕਮੇਟੀ ਵਲੋਂ ਸਮਾਜ ਸੇਵਾ ਦੀ ਦਿਸ਼ਾ ਵਿਚ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ 21 ਵਿਧਵਾ ਅਤੇ ਲੋੜਵੰਦ ਔਰਤਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਰੋਮੀ ਨੇ ਕਿਹਾ ਕਿ ਮੰਦਰ ਕਮੇਟੀ ਜਿਹੜੀ ਕਿ ਪਿਛਲੇ ਕਰੀਬ 14 ਸਾਲਾਂ ਤੋਂ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਲਗਾਤਾਰ ਯੋਗਦਾਨ ਪਾਉਂਦੀ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-08-2026
ਲਾਡੋਵਾਲ, 30 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬਾ ਲਾਡੋਵਾਲ ਸਥਿਤ ਪ੍ਰਸਿੱਧ ਦੁਰਗਿਆਣਾ ਮੰਦਰ ਕਮੇਟੀ ਵਲੋਂ ਸਮਾਜ ਸੇਵਾ ਦੀ ਦਿਸ਼ਾ ਵਿਚ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ 21 ਵਿਧਵਾ ਅਤੇ ਲੋੜਵੰਦ ਔਰਤਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਰੋਮੀ ਨੇ ਕਿਹਾ ਕਿ ਮੰਦਰ ਕਮੇਟੀ ਜਿਹੜੀ ਕਿ ਪਿਛਲੇ ਕਰੀਬ 14 ਸਾਲਾਂ ਤੋਂ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਲਗਾਤਾਰ ਯੋਗਦਾਨ ਪਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਉਣਾ ਹੈ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਕੁੱਝ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸੇ ਸਮਾਜ ਸੇਵਾ ਦੀ ਕੜੀ ਤਹਿਤ ਸਮੇਂ-ਸਮੇਂ ’ਤੇ ਵਿਧਵਾ ਔਰਤਾਂ, ਲੋੜਵੰਦ ਪਰਿਵਾਰਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਸਮਗਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਵਿਧਵਾ ਅਤੇ ਲੋੜਵੰਦ ਔਰਤਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਪ੍ਰਧਾਨ ਅਨਿਲ ਕੁਮਾਰ ਰੋਮੀ ਨੇ ਕਿਹਾ ਕਿ ਵਿਧਵਾ ਅਤੇ ਲੋੜਵੰਦ ਔਰਤਾਂ ਦੇ ਪਰਿਵਾਰਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਰਾਸ਼ਨ ਦੀਆਂ ਕਿੱਟਾਂ ਨਿਰੰਤਰ ਵੰਡਣ ਦਾ ਫ਼ੈਸਲਾ ਲਿਆ ਗਿਆ, ਜਿਸ ਨਾਲ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਕੁੱਝ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਅਸਲ ਮਕਸਦ ਲੋੜਵੰਦ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦਿਆਂ ਉਨ੍ਹਾਂ ਦੀ ਮਦਦ ਕਰਨਾ ਹੈ। ਇਸ ਲਈ ਸਮਰੱਥ ਲੋਕ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ। ਅਨਿਲ ਕੁਮਾਰ ਰੋਮੀ ਨੇ ਕਿਹਾ ਕਿ ਸਮਾਜ ਵਿਚ ਰਹਿਣ ਵਾਲੇ ਹਰੇਕ ਸਮਰੱਥ ਵਿਅਕਤੀ ਨੂੰ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜੇਕਰ ਸਮਾਜ ਦੇ ਲੋਕ ਮਿਲ-ਜੁਲ ਕੇ ਲੋੜਵੰਦ ਪਰਿਵਾਰਾਂ ਦਾ ਸਹਿਯੋਗ ਕਰਨ ਤਾਂ ਕਈ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਰਗਿਆਣਾ ਮੰਦਰ ਕਮੇਟੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਰੱਖੇਗੀ। ਇਸ ਮੌਕੇ ਮੰਦਰ ਕਮੇਟੀ ਦੇ ਉਪ ਪ੍ਰਧਾਨ ਬਲਵੀਰ ਕੁਮਾਰ ਬਿੱਲਾ, ਜਨਰਲ ਸਕੱਤਰ ਵਰਿੰਦਰ ਕੁਮਾਰ, ਮੀਤ ਪ੍ਰਧਾਨ ਰਾਜਕੁਮਾਰ ਰਾਜੂ, ਮੇਵਾ ਮਹਿਰਾ, ਜਰਨਲ ਸਕੱਤਰ ਸਰਪੰਚ ਬੀਰ ਚੰਦ ਕਲਿਆਣ, ਬੰਟੀ ਮਹਿਰਾ, ਜਗਦੀਸ਼ ਕਲਿਆਣ, ਸਤੀਸ਼ ਕੁਮਾਰ ਗਰੋਵਰ, ਮੀਤ ਪ੍ਰਧਾਨ ਲੱਕੀ ਆਹੂਜਾ, ਸਾਬਕਾ ਪੰਚਾਇਤ ਮੈਂਬਰ ਬਿਮਲਾ ਦੇਵੀ, ਸਾਬਕਾ ਪੰਚਾਇਤ ਮੈਂਬਰ ਸ਼ਿਵਾਨੀ ਗਾਦੜਾ ਸਮੇਤ ਹੋਰ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। 30ਐਲਡੀਐਚ21 ਲਾਡੋਵਾਲ ਵਿਚ ਦੁਰਗਿਆਣਾ ਮੰਦਰ ਵਿਖੇ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਦੇ ਹੋਏ ਪ੍ਰਧਾਨ ਅਨਿਲ ਕੁਮਾਰ ਰੋਮੀ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ
Ad Position 22
No active advertisement
ਪਿਛਲੀ ਖ਼ਬਰ ਸੈਂਟਰ ਪੱਧਰੀ ਖੇਡਾਂ ’ਚ ਪ੍ਰਾਇਮਰੀ ਸਕੂਲ 7-ਬੀ ਦੀ ਝੰਡੀ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 80ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ
Ad Position 24