31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਐਸ.ਡੀ.ਪੀ. ਕਾਲਜ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਰੰਜਨਾ ਸੂਦ ਵਲੋਂ ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿਚ ਪਾਏ ਜਾ ਰਹੇ ਯੋਗਦਾਨ ਦੀ ਪੰਚਾਇਤਾਂ ਨੇ ਕੀਤੀ ਸ਼ਲਾਘਾ

ਭਾਮੀਆਂ ਕਲਾਂ/ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਸੁਰਜੀਤ ਸਿੰਘ ਗਰੇਵਾਲ, ਗ੍ਰਾਮ ਪੰਚਾਇਤ ਨੂਰਵਾਲਾ ਅਤੇ ਗ੍ਰਾਮ ਪੰਚਾਇਤ ਨੂਰਵਾਲਾ ਐਨਕਲੇਵ ਵਲੋਂ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਵਾਤਾਵਰਨ ਦੀ ਸ਼ੁੱਧਤਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਘੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਐਸ.

Ad Position 21
No active advertisement
ਅਜੀਤ ਡੈਸਕ 31-08-2026
ਭਾਮੀਆਂ ਕਲਾਂ/ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਸੁਰਜੀਤ ਸਿੰਘ ਗਰੇਵਾਲ, ਗ੍ਰਾਮ ਪੰਚਾਇਤ ਨੂਰਵਾਲਾ ਅਤੇ ਗ੍ਰਾਮ ਪੰਚਾਇਤ ਨੂਰਵਾਲਾ ਐਨਕਲੇਵ ਵਲੋਂ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਵਾਤਾਵਰਨ ਦੀ ਸ਼ੁੱਧਤਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਘੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਐਸ.ਡੀ.ਪੀ. ਕਾਲਜ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਰੰਜਨਾ ਸੂਦ ਵਲੋਂ ਲੋੜਵੰਦ ਬੱਚਿਆਂ ਦੀ ਪੜਾਈ ਵਿਚ ਪਾਇਆ ਜਾ ਰਿਹਾ ਯੋਗਦਾਨ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਲਜ ਦੀ ਮੈਨੇਜਮੈਂਟ ਵਲੋਂ ਲੋੜਵੰਦ ਬੱਚਿਆਂ ਨੂੰ ਵਿੱਦਿਆ ਦਾ ਦਾਨ ਦਿੱਤਾ ਜਾ ਰਿਹਾ ਹੈ, ਉਥੇ ਹੀ ਕਾਲਜ ਦੇ ਐਨ.ਐਸ.ਐਸ. ਵਿੰਗ ਵਲੋਂ ਵਾਤਾਵਰਨ ਦੀ ਸ਼ੁੱਧਤਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਵੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ, ਕਿਉਂਕਿ ਸਮੇਂ ਸਮੇਂ ਸਿਰ ਐਸ.ਡੀ.ਪੀ. ਕਾਲਜ ਦੀ ਪ੍ਰਿੰਸੀਪਲ ਰੰਜਨਾ ਸੂਦ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿੰਗ ਵਲੋਂ ਜਿੱਥੇ ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪਿੰਡ-ਪਿੰਡ ਜਾਗਰੂਕਤਾ ਰੈਲੀਆਂ ਕੱਢੀਆਂ ਜਾਂਦੀਆਂ ਹਨ, ਉਥੇ ਹੀ ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਪਲਾਂਟੇਸ਼ਨ ਵੀ ਕੀਤੀ ਜਾ ਰਹੀ ਹੈ। ਸਹਾਇਕ ਪ੍ਰੋਫੈਸਰ ਸੁਖਜਿੰਦਰ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ ਪਿੰਡ ਨੂਰਵਾਲਾ ਅਤੇ ਨੂਰਵਾਲਾ ਐਨਕਲੇਵ ਦੀ ਪੰਚਾਇਤ ਵਲੋਂ ਕਰਵਾਏ ਗਏ ਇਸ ਸਨਮਾਨ ਸਮਾਰੋਹ ਦੌਰਾਨ ਐਸ.ਡੀ.ਪੀ. ਕਾਲਜ ਦੀ ਸਹਾਇਕ ਪ੍ਰੋਫੈਸਰ ਸੁਖਜਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਐਸ.ਡੀ.ਪੀ. ਕਾਲਜ ਵਲੋਂ ਵਾਤਾਵਰਨ ਦੀ ਸ਼ੁੱਧਤਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਨੂਰਵਾਲਾ ਪਿੰਡ ਵਿਖੇ ਵੀ ਬੀਤੇ ਦਿਨੀਂ ਐਸ.ਡੀ.ਪੀ. ਕਾਲਜ ਦੇ ਐਨ.ਐਸ.ਐਸ. ਵਿੰਗ ਵਲੋਂ ਵੱਡੇ ਪੱਧਰ ’ਤੇ ਲਗਾਏ ਗਏ ਪੌਦੇ ਆਪਣੇ ਆਪ ਵਿਚ ਇਕ ਮਿਸਾਲ ਹਨ।
Ad Position 22
No active advertisement
ਪਿਛਲੀ ਖ਼ਬਰ ਲਾਪਰਵਾਹੀ ਕਾਰਨ ਰੋਜ਼ਾਨਾ ਲੱਖਾਂ ਲੀਟਰ ਪਾਣੀ ਹੋ ਰਿਹਾ ਹੈ ਬਰਬਾਦ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿਗ ਰਿਹਾ-ਘਰਾਂ... ਅਗਲੀ ਖ਼ਬਰ ਯਾਤਰਾ ਦਾ ਲੁਧਿਆਣਾ ਸਮੇਤ ਕਈ ਥਾਵਾਂ ’ ਤੇ ਸਵਾਗਤ
Ad Position 24