30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੂਬੇ ਦੇ ਲੋਕ ‘ਆਪ’ ਸਰਕਾਰ ਨੂੰ ਚਲਦਾ ਕਰਕੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ-ਪ੍ਰਧਾਨ ਹੰਬੜਾਂ, ਜੱਗਾ ਭੰਦੋਲ

ਹੰਬੜਾਂ, 30 ਅਗਸਤ (ਮੇਜਰ ਹੰਬੜਾਂ)- ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਜ਼ਿਲ੍ਹਾ ਆਗੂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਭੰਦੋਲ ਨੇ ਕਾਂਗਰਸੀ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਕੀਤੀ ਤੇ ਕਿਹਾ ਕਿ ਐੱਮ. ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 31-08-2026
ਹੰਬੜਾਂ, 30 ਅਗਸਤ (ਮੇਜਰ ਹੰਬੜਾਂ)- ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਜ਼ਿਲ੍ਹਾ ਆਗੂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਭੰਦੋਲ ਨੇ ਕਾਂਗਰਸੀ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਕੀਤੀ ਤੇ ਕਿਹਾ ਕਿ ਐੱਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸੱਤਾ ਦੇ ਨਸ਼ੇ ਵਿਚ ‘ਆਪ’ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਹੱਕੀ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟਣ ਤੱਕ ਪਹੁੰਚ ਗਈ ਹੈ, ਜਿਸ ਦੀ ਅਸੀਂ ਸਖ਼ਤ ਸ਼ਬਦਾਂ ’ਚ ਨਖੇਧੀ ਕਰਦੇ ਹਾਂ ਤੇ ਕਾਂਗਰਸ ਮੁਲਾਜ਼ਮ ਵਰਗ ਨਾਲ ਚਟਾਨ ਵਾਂਗ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਹੱਥ ਸੱਤਾ ਸੌਂਪੀ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ, ਜਿਸ ਲਈ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਵਿਰੋਧੀ ਰਹੀ ‘ਆਪ’ ਸਰਕਾਰ ਨੂੰ ਲਾਂਭੇ ਕਰਕੇ ਸੂਬੇ ’ਚ ਨਿਰੋਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ ਅਤੇ ਪੰਚ ਅਵਤਾਰ ਸਿੰਘ ਭੰਦੋਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੱਕੀ ਮੰਗਾਂ ਮੰਗਣ ਵਾਲਿਆਂ ’ਤੇ ਡੰਡੇ ਵਰਾਹਏ ਜਾਣਾ ਭਗਵੰਤ ਮਾਨ ਸਰਕਾਰ ਦੀ ਨਿੰਦਣਯੋਗ ਕਾਰਵਈ ਹੈ, ਜਿਸ ਦਾ ਹਿਸਾਬ ਕਾਂਗਰਸ ਸਰਕਾਰ ਆਉਣ ’ਤੇ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸੀ ਆਗੂ ਗੁਰਪ੍ਰੀ ਤ ਸਿੰਘ ਪੀਤਾ, ਨਰੈਣ ਸਿੰਘ ਬਿੱਟੂ, ਮਲਕੀਤ ਸਿੰਘ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਗੁਰਮੇਲ ਸਿੰਘ ਟੇਲਰ, ਗੁਰਪ੍ਰੀਤ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ’ਤੇ ਤਾਨਾਸ਼ਾਹ ਪੱਤਰਾਂ ਨੂੰ ਸਾੜਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ
Ad Position 24