31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ 1 ਸਤੰਬਰ ਦੇ ਰੋਸ ਮਾਰਚ ’ਚ ਹੰਬੜਾਂ ਬਲਾਕ ਤੋਂ ਕਿਸਾਨਾਂ ਦੇ ਕਾਫ਼ਲੇ ਰਵਾਨਾ ਹੋਣਗੇ- ਭੱਟੀਆਂ

ਹੰਬੜਾਂ, 30 ਅਗਸਤ (ਮੇਜਰ ਹੰਬੜਾਂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਜਥੇਬੰਦੀ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਹੰਬੜਾਂ ਬਾਲਕ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਰਵਾਨਾ ਹੋਣਗੇ, ਜਿਸ ਸਬੰਧੀ ਪਿੰਡ ਸਲੇਮਪੁਰ ਵਿਖੇ ਇਕਾਈ ਪ੍ਰਧਾਨ ਹਰਦੀਪ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਰੱਖੀ ਮੀਟਿੰਗ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਹਾਕਮ ਭੱਟੀਆਂ ਨੇ ਕਿਹਾ ਕਿ ਹੰਬੜਾਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਚੰਡੀਗੜ੍ਹ ਰੋਸ ਮਾਰਚ ’ਚ ਪੁੱਜਣ ਸਬੰਧੀ ਬੀ.

Ad Position 21
No active advertisement
ਅਜੀਤ ਡੈਸਕ 31-08-2026
ਹੰਬੜਾਂ, 30 ਅਗਸਤ (ਮੇਜਰ ਹੰਬੜਾਂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਜਥੇਬੰਦੀ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਹੰਬੜਾਂ ਬਾਲਕ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਰਵਾਨਾ ਹੋਣਗੇ, ਜਿਸ ਸਬੰਧੀ ਪਿੰਡ ਸਲੇਮਪੁਰ ਵਿਖੇ ਇਕਾਈ ਪ੍ਰਧਾਨ ਹਰਦੀਪ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਰੱਖੀ ਮੀਟਿੰਗ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਹਾਕਮ ਭੱਟੀਆਂ ਨੇ ਕਿਹਾ ਕਿ ਹੰਬੜਾਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਚੰਡੀਗੜ੍ਹ ਰੋਸ ਮਾਰਚ ’ਚ ਪੁੱਜਣ ਸਬੰਧੀ ਬੀ.ਕਿ.ਯੂ ਡਕੌਂਦਾ (ਧਨੇਰ) ਵਲੋਂ ਮੀਟਿੰਗਾਂ ਦਾ ਸਿਲਸਲਾ ਤੇਜ਼ ਕੀਤਾ ਗਿਆ ਹੈ। ਜਥੇਬੰਦੀ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ, ਇਕਾਈ ਪ੍ਰਧਾਨ ਹਰਬੰਸ ਸਿੰਘ ਬੀਰਮੀ ਅਤੇ ਇਕਾਈ ਪ੍ਰਧਾਨ ਹਰਦੀਪ ਸਿੰਘ ਗਿੱਲ ਸਲੇਮਪੁਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਚੰਡੀਗੜ੍ਹ ਦੇ ਰੋਸ ਮਾਰਚ ਦੀ ਸਫ਼ਲਤਾ ਲਈ ਪਿੰਡਾਂ’ਚ ਕਿਸਾਨ ਭਰਾਵਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ,ਜਿਸ ਦੌਰਾਨ ਕਿਸਾਨਾਂ ਵਿੱਚ ਚੰਡੀਗੜ ਰੋਸ ਧਰਨੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਕਿਸਾਨ ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਹੋਣ ਜਾ ਰਹੇ ਰੋਸ ਮਾਰਚ’ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸਰਕਾਰਾਂ ਨੂੰ ਵਕਤ ਪਾ ਦੇਣਗੇ ਤੇ ਸਰਕਾਰਾਂ ਦਾ ਤਖ਼ਤ ਹਿਲਾ ਦੇਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਇਕਾਈ ਨੂਰਪੁਰ ਬੇਟ ਪ੍ਰਧਾਨ ਰਘਵੀਰ ਸਿੰਘ ਗਿੱਲ, ਨੰਬਰਦਾਰ ਅਵਤਾਰ ਸਿੰਘ ਚੱਕ, ਗੁਰਵਿੰਦਰ ਸਿੰਘ ਭੱਠਲ, ਧਨਵੰਤ ਸਿੰਘ, ਅਵਤਾਰ ਸਿੰਘ ਭੱਟੀਆਂ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਮਨਪ੍ਰੀਤ ਸਿੰਘ ਮਨੀ ਗੌਂਸਪੁਰ, ਕੁਲਵੰਤ ਸਿੰਘ ਬੁਰਜ ਮਾਨ ਕੌਰ, ਡਾਇਰੈਕਟਰ ਕੁਲਦੀਪ ਸਿੰਘ ਫਾਗਲਾ, ਸਕੱਤਰ ਜਗਦੇਵ ਸਿੰਘ ਬੀਰਮੀ, ਪ੍ਰਧਾਨ ਅਵਤਾਰ ਸਿੰਘ, ਹਰਬੰਸ ਗਾਲੀ ਚੱਕ, ਸਵਰਨ ਸਿੰਘ ਭੱਟੀਆਂ , ਮਨਜੀਤ ਸਿੰਘ ਉੱਪਲ ਚੰਗਣ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸੰਬੰਧੀ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਅਗਲੀ ਖ਼ਬਰ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ’ਤੇ ਤਾਨਾਸ਼ਾਹ ਪੱਤਰਾਂ ਨੂੰ ਸਾੜਿਆ
Ad Position 24