01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ੱਕੀ ਹਾਲਤ ਵਿਚ ਸਫ਼ਾਈ ਸੇਵਕ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ ’ਤੇ ਸਥਿਤ ਇਕ ਇਮਾਰਤ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਸਫ਼ਾਈ ਸੇਵਕ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਵੀਰ ਚੰਦ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਉਹ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਹ ਉਪਰੋਕਤ ਇਮਾਰਤ ਵਿਚ ਹੀ ਰਹਿ ਰਿਹਾ ਸੀ ਅਤੇ ਇੱਥੇ ਹੀ ਸਫ਼ਾਈ ਦਾ ਕੰਮ ਕਰਦਾ ਸੀ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ ’ਤੇ ਸਥਿਤ ਇਕ ਇਮਾਰਤ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਸਫ਼ਾਈ ਸੇਵਕ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਵੀਰ ਚੰਦ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਉਹ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਹ ਉਪਰੋਕਤ ਇਮਾਰਤ ਵਿਚ ਹੀ ਰਹਿ ਰਿਹਾ ਸੀ ਅਤੇ ਇੱਥੇ ਹੀ ਸਫ਼ਾਈ ਦਾ ਕੰਮ ਕਰਦਾ ਸੀ। ਉਸ ਨੇ ਇਸ ਇਮਾਰਤ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ 1 ਤੋਂ 7 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ ਅਗਲੀ ਖ਼ਬਰ ਡਾ. ਪਰਮਿੰਦਰ ਸਿੰਘ, ਵੈਟਰਨਰੀ ਯੂਨੀਵਰਸਿਟੀ ਤੋਂ ਹੋਏ ਸੇਵਾਮੁਕਤ
Ad Position 24