01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਿਹਤ ਵਿਭਾਗ ਵਲੋਂ 1 ਤੋਂ 7 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ

ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਲੁਧਿਆਣਾ ਵਿਚ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਲੁਧਿਆਣਾ ਵਿਚ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੰਗਾ ਪੋਸ਼ਣ ਸਿਰਫ਼ ਬਿਮਾਰੀਆਂ ਤੋਂ ਬਚਾਅ ਹੀ ਨਹੀਂ ਕਰਦਾ, ਸਗੋਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਨੌਜਵਾਨਾਂ ਦੀ ਕਾਰਗੁਜ਼ਾਰੀ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਹਰ ਉਮਰ ਵਰਗ ਲਈ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਹਫ਼ਤੇ ਦੌਰਾਨ ਸਿਹਤ ਕੇਂਦਰਾਂ, ਸਬ-ਸੈਂਟਰਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਿਹਤ ਜਾਗਰੂਕਤਾ ਸੈਸ਼ਨ, ਪੋਸ਼ਣ ਸਬੰਧੀ ਗੱਲਬਾਤ, ਪੋਸਟਰ ਅਤੇ ਪੈਂਫਲੈਟਾਂ ਰਾਹੀਂ ਜਾਣਕਾਰੀ, ਮਾਤਾ-ਬੱਚਾ ਸਿਹਤ ਸਬੰਧੀ ਸਲਾਹ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖ਼ੁਰਾਕ ਵਿਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਅਨਾਜ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਸੁੱਕੇ ਮੇਵੇ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੰਕ ਫੂਡ, ਬਹੁਤ ਜ਼ਿਆਦਾ ਨਮਕ, ਚੀਨੀ ਅਤੇ ਤਲੀਆਂ ਹੋਈਆਂ ਵਸਤਾਂ ਦੀ ਵੱਧ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਜਾਵੇਗੀ। ਡਾ. ਰਮਨਦੀਪ ਨੇ ਕਿਹਾ ਕਿ ਸਿਹਤਮੰਦ ਪਰਿਵਾਰ ਦੀ ਸ਼ੁਰੂਆਤ ਸਿਹਤਮੰਦ ਭੋਜਨ ਤੋਂ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਖਾਣ-ਪੀਣ ਵਿਚ ਛੋਟੀਆਂ-ਛੋਟੀਆਂ ਪਰ ਚੰਗੀਆਂ ਤਬਦੀਲੀਆਂ ਲਿਆਉਣ ਅਤੇ ਆਪਣੇ ਬੱਚਿਆਂ ਨੂੰ ਵੀ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ। ਪੋਸ਼ਣ ਹਫ਼ਤੇ ਦੌਰਾਨ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਲਈ ਸੰਤੁਲਿਤ ਖ਼ੁਰਾਕ, ਬੱਚਿਆਂ ਵਿਚ ਉਮਰ ਅਨੁਸਾਰ ਪੋਸ਼ਣ, ਅਨੀਮੀਆ ਤੋਂ ਬਚਾਅ, ਆਇਰਨ ਅਤੇ ਹੋਰ ਜ਼ਰੂਰੀ ਪੋਸ਼ਕ ਤੱਤਾਂ ਦੀ ਮਹੱਤਤਾ, ਸਾਫ਼-ਸੁਥਰਾ ਭੋਜਨ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਸਬੰਧੀ ਵੀ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸ਼ਣ ਕਿਸੇ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਪਰਿਵਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਬੱਚਿਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਤੋਂ ਹੀ ਸਹੀ ਪੋਸ਼ਣ ਮਿਲੇ ਤਾਂ ਉਨ੍ਹਾਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਬਿਹਤਰ ਢੰਗ ਨਾਲ ਹੋ ਸਕਦਾ ਹੈ। ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੋਸ਼ਣ ਹਫ਼ਤੇ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਈ ਜਾਵੇ। ਉਨ੍ਹਾਂ ਅੰਤ ਵਿਚ ਕਿਹਾ ਕਿ ਤੰਦਰੁਸਤ ਸਰੀਰ, ਤੰਦਰੁਸਤ ਮਨ ਅਤੇ ਤੰਦਰੁਸਤ ਸਮਾਜ ਦੀ ਬੁਨਿਆਦ ਸਹੀ ਪੋਸ਼ਣ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਸੁਨੇਹਾ ਹਰ ਘਰ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਲਈ ਕਾਂਗਰਸ ਨੇ ਕੀਤਾ ਕਮਰਕੱਸਾ-ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਅਗਲੀ ਖ਼ਬਰ ਸ਼ੱਕੀ ਹਾਲਤ ਵਿਚ ਸਫ਼ਾਈ ਸੇਵਕ ਨੇ ਕੀਤੀ ਖ਼ੁਦਕੁਸ਼ੀ
Ad Position 24