01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਗੜਦੀ ਕਾਨੂੰਨ ਵਿਵਸਥਾ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ, ਵੱਧ ਰਹੀਆਂ ਲੁੱਟਾਂ-ਖੋਹਾਂ ਅਤੇ ਅਪਰਾਧਿਕ ਵਾਰਦਾਤਾਂ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਹਿ-ਬੁਲਾਰੇ ਪ੍ਰਿਤਪਾਲ ਸਿੰਘ ਬਾਲਿਆਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ, ਵੱਧ ਰਹੀਆਂ ਲੁੱਟਾਂ-ਖੋਹਾਂ ਅਤੇ ਅਪਰਾਧਿਕ ਵਾਰਦਾਤਾਂ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਹਿ-ਬੁਲਾਰੇ ਪ੍ਰਿਤਪਾਲ ਸਿੰਘ ਬਾਲਿਆਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਦਰਸ਼ਨ ਉਪਰੰਤ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਲੁੱਟਾਂ-ਖੋਹਾਂ ਚੋਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸਨੀ ਕੈਂਥ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦਾ ਵਧਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਜੇਕਰ ਸਰਕਾਰ ਅਪਰਾਧਾਂ ਨੂੰ ਰੋਕਣ ਵਿਚ ਅਸਫਲ ਰਹਿੰਦੀ ਹੈ ਤਾਂ ਇਸ ਦਾ ਸਿੱਧਾ ਖ਼ਮਿਆਜ਼ਾ ਆਮ ਨਾਗਰਿਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ। ਵਪਾਰੀ ਆਪਣੇ ਕਾਰੋਬਾਰ ਸੁਰੱਖਿਅਤ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਅਤੇ ਆਮ ਪਰਿਵਾਰ ਆਪਣੇ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਨਹੀਂ ਰਹਿਣਾ ਚਾਹੁੰਦੇ। ਸਰਕਾਰ ਨੂੰ ਲੋਕਾਂ ਦੀਆਂ ਇਨ੍ਹਾਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਨੀ ਕੈਂਥ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਹੈ ਅਤੇ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਇਆ ਜਾਵੇ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਭਾਰਤੀ ਜਨਤਾ ਪਾਰਟੀ ਵਲੋਂ ਲੋਕਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਲੋਕਾਂ ਦੇ ਹੱਕ ਅਤੇ ਸੁਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕਰਨ ਲਈ ਵਚਨਬੱਧ ਹੈ। ਸਨੀ ਕੈਂਥ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਬਹਾਲੀ ਲਈ ਸਰਕਾਰ ਨੂੰ ਸਿਰਫ਼ ਦਾਅਵਿਆਂ ਅਤੇ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ਵਿਚ ਸੁਰੱਖਿਆ ਦਾ ਭਰੋਸਾ ਮੁੜ ਕਾਇਮ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਭਾਰਤੀ ਜਨਤਾ ਪਾਰਟੀ ਆਗੂਆਂ ਵਲੋਂ ਇਸ ਸਬੰਧੀ ਡੀ.ਸੀ.ਪੀ. ਪਰਮਜੀਤ ਸਿੰਘ ਪੰਨੂ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਮਹਿੰਦਰ ਦੋਸਾਂਝ ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ
Ad Position 24