ਸੀਨੀਅਰ ਡਿਪਟੀ ਮੇਅਰ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵੱਖ-ਵੱਖ ਇਲਾਕਿਆਂ ਦਾ ਕੀਤਾ ਨਿਰੀਖਣ
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਟਰੰਕਾਂ ਵਾਲਾ ਬਾਜ਼ਾਰ, ਗੋਕੁਲ ਰੋਡ, ਕੇਸਰ ਗੰਜ ਮੰਡੀ ਰੋਡ, ਨਵਾਂ ਮੁਹੱਲਾ ਅਤੇ ਹੋਰ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ।
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਟਰੰਕਾਂ ਵਾਲਾ ਬਾਜ਼ਾਰ, ਗੋਕੁਲ ਰੋਡ, ਕੇਸਰ ਗੰਜ ਮੰਡੀ ਰੋਡ, ਨਵਾਂ ਮੁਹੱਲਾ ਅਤੇ ਹੋਰ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ ਦੀ ਸਥਿਤੀ ਦੀ ਜਾਂਚ ਕੀਤੀ ਅਤੇ ਨਗਰ ਨਿਗਮ ਦੀ ਸਿਹਤ ਸ਼ਾਖਾ ਦੁਆਰਾ ਕੀਤੇ ਜਾ ਰਹੇ ਕੰਮਾ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਵੀ ਜਾਂਚ ਕੀਤੀ ਗਈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਸਬੰਧਿਤ ਸਟਾਫ਼ ਨੂੰ ਸਾਰੇ ਇਲਾਕਿਆਂ ਵਿਚ ਸਹੀ ਸਫ਼ਾਈ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਮੁਹਿੰਮਾਂ ਨਿਯਮਤ ਤੌਰ ’ਤੇ ਚਲਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਸੜਕਾਂ ਦੇ ਕਿਨਾਰਿਆਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਹੀਂ ਰਹਿਣ ਦਿੱਤਾ ਜਾਣਾ ਚਾਹੀਦਾ। ਅਧਿਕਾਰੀਆਂ ਨੇ ਫ਼ੀਲਡ ਸਟਾਫ਼ ਨੂੰ ਸਰਗਰਮ ਰਹਿਣ ਅਤੇ ਇਹ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਕਿ ਸਫ਼ਾਈ ਸੰਬੰਧੀ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਭਰ ਵਿਚ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਨਿਰੀਖਣ ਦੌਰਾਨ ਸੀ.ਐਸ.ਆਈ. ਰਵੀ ਸ਼ਰਮਾ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।