ਕਾਰਾਬਾਰਾ ਰੋਡ ’ਤੇ ਨਗਰ ਨਿਗਮ ਨੇ ਨਾਜਾਇਜ਼ ਬਣ ਰਹੀਆਂ 6 ਦੁਕਾਨਾਂ ਕੀਤੀਆਂ ਸੀਲ
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤੀ ਕਰਦਿਆਂ ਨਗਰ ਨਿਗਮ ਨੇ ਸੋਮਵਾਰ ਨੂੰ ਕਾਰਾਬਾਰਾ ਰੋਡ ’ਤੇ ਪੈਟਰੋਲ ਪੰਪ ਨੇੜੇ ਬਣ ਰਹੀਆਂ ਛੇ ਨਾਜਾਇਜ਼ ਦੁਕਾਨਾਂ ਨੂੰ ਸੀਲ ਕਰ ਦਿੱਤਾ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸਾਂ ’ਤੇ ਜ਼ੋਨ ਏ.
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤੀ ਕਰਦਿਆਂ ਨਗਰ ਨਿਗਮ ਨੇ ਸੋਮਵਾਰ ਨੂੰ ਕਾਰਾਬਾਰਾ ਰੋਡ ’ਤੇ ਪੈਟਰੋਲ ਪੰਪ ਨੇੜੇ ਬਣ ਰਹੀਆਂ ਛੇ ਨਾਜਾਇਜ਼ ਦੁਕਾਨਾਂ ਨੂੰ ਸੀਲ ਕਰ ਦਿੱਤਾ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸਾਂ ’ਤੇ ਜ਼ੋਨ ਏ. ਦੇ ਇਮਾਰਤੀ ਸ਼ਾਖਾ ਵਲੋਂ ਕੀਤੀ ਗਈ। ਸਹਾਇਕ ਨਗਰ ਯੋਜਨਾਕਾਰ ਕਪਿਲ ਦੇਵ ਨੇ ਦੱਸਿਆ ਕਿ ਸੰਬੰਧਿਤ ਦੁਕਾਨਾਂ ਦੇ ਮਾਲਕ ਨੂੰ ਪਹਿਲਾ ਵੀ ਨਾਜਾਇਜ਼ ਉਸਾਰੀਆਂ ਰੋਕਣ ਸੰਬੰਧੀ ਚਿਤਾਵਨੀਆਂ ਦਿੱਤੀਆਂ ਗਈਆਂ ਸਨ। ਇਸਦੇ ਬਾਵਜੂਦ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ, ਇਸਤੋਂ ਬਾਅਦ ਨਗਰ ਨਿਗਮ ਦੀ ਟੀਮ ਨੇ ਮੌਕੇ ’ਤੇ ਕਾਰਵਾਈ ਕਰਦਿਆਂ 6 ਦੁਕਾਨਾਂ ਨੂੰ ਸੀਲ ਕਰ ਦਿੱਤਾ। ਕਪਿਲ ਦੇਵ ਨੇ ਕਿਹਾ ਕਮਿਸ਼ਨਰ ਓਜਸਵੀ ਅਲੰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਿਯਮਤ ਤੌਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਨਗਰ ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਇਮਾਰਤ ਨਕਸ਼ਾ ਮਨਜ਼ੂਰ ਕਰਵਾਇਆ ਜਾਵੇ। ਬਿਨਾਂ ਮਨਜ਼ੂਰੀ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।