ਵੱਖ-ਵੱਖ ਸਕੂਲਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਡਾਬਾ/ਲੁਹਾਰਾ, 3 ਸਤੰਬਰ (ਕੁਲਵੰਤ ਸਿੰਘ ਸੱਪਲ)-ਵੱਖ ਵੱਖ ਸਕੂਲਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੈਰੀ ਮਿੰਟ ਪਬਲਿਕ ਸਕੂਲ ਮੈਰੀ ਮਿੰਟ ਪਬਲਿਕ ਹਾਈ ਸਕੂਲ ਨਿਊ ਅਮਰ ਨਗਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਡਾਬਾ/ਲੁਹਾਰਾ, 3 ਸਤੰਬਰ (ਕੁਲਵੰਤ ਸਿੰਘ ਸੱਪਲ)-ਵੱਖ ਵੱਖ ਸਕੂਲਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੈਰੀ ਮਿੰਟ ਪਬਲਿਕ ਸਕੂਲ ਮੈਰੀ ਮਿੰਟ ਪਬਲਿਕ ਹਾਈ ਸਕੂਲ ਨਿਊ ਅਮਰ ਨਗਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਪ੍ਰਾਰਥਨਾ ਦੌਰਾਨ ਸ੍ਰੀ ਕ੍ਰਿਸ਼ਨ ਜੀ ਦੀ ਉਪਮਾ ਤੇ ਭਜਨ ਨਾਲ ਹੋਈ। ਸਕੂਲ ਦੀ ਅਧਿਆਪਕਾ ਮੁਕਤਾ ਅਤੇ ਰਤਨ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੀਆਂ ਬਾਲ ਕਥਾਵਾਂ ਸੁਣਾਈਆਂ। ਸ੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ, ਜਿਸ ਵਿਚ ਸਮੂਹ ਸਟਾਫ਼ ਸ਼ਾਮਿਲ ਹੋਇਆ। ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਸ੍ਰੀ ਬਾਲ ਕਾਨ੍ਹਾ ਅਤੇ ਰਾਧਾ ਰਾਣੀ ਦਾ ਮਨਮੋਹਕ ਰੂਪ ਧਾਰਨ ਕੀਤਾ ਅਤੇ ਸਾਰਿਆਂ ਦੇ ਆਕਰਸ਼ਨ ਦਾ ਕੇਂਦਰ ਬਣੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਦਰਪਾਲ ਸਿੰਘ, ਮੁੱਖ ਅਧਿਆਪਕਾ ਬਲਜੀਤ ਕੌਰ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਬੱਚੇ ਬੜੇ ਉਤਸ਼ਾਹ ਨਾਲ ਜਨਮ ਅਸ਼ਟਮੀ ਨਾਲ ਸਬੰਧਿਤ ਫੈਂਸੀ ਡਰੈੱਸ ਪਹਿਨ ਕੇ ਸਕੂਲ ਆਏ। ਲੱਡੂ ਗੋਪਾਲ ਜੀ ਨੂੰ ਬੱਚਿਆਂ ਨੇ ਝੁੱਲਾ ਝੁਲਾਇਆ ਅਤੇ ਪੂਰੀ ਸ਼ਰਧਾ ਨਾਲ ਪੂਜਾ ਅਰਚਨਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਨੇ ਸਾਰੇ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਤੋਂ ਪ੍ਰੇਰਨਾ ਲੈਣ ਅਤੇ ਸਚਾਈ ਪਿਆਰ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇੰਡੀਅਨ ਪਬਲਿਕ ਸਕੂਲ ਇੰਡੀਅਨ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮੋਤਸਵ ਮੌਕੇ ਮਟਕੀ ਫੋੜ ਅਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ। ਸ਼੍ਰੀ ਕ੍ਰਿਸ਼ਨ ਜਨਮੋਤਸਵ ਦੀ ਪੂਰਵ ਸੰਧਿਆ ਮੌਕੇ ਇੰਡੀਅਨ ਪਬਲਿਕ ਸਕੂਲ ਲੁਹਾਰਾ ਭਗਤੀ, ਉਤਸ਼ਾਹ ਅਤੇ ਭਾਰਤੀ ਸੰਸਕ੍ਰਿਤੀ ਦੇ ਰੰਗਾਂ ਨਾਲ ਸਰਾਬੋਰ ਹੋ ਗਿਆ। ਪ੍ਰੀ-ਨਰਸਰੀ ਤੋਂ ਜਮਾਤ ਪਹਿਲੀ ਤੱਕ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ, ਗੋਪ-ਗਵਾਲ, ਗੋਪੀਆਂ ਅਤੇ ਰਾਮਾਇਣ-ਮਹਾਭਾਰਤ ਦੇ ਵੱਖ-ਵੱਖ ਪਾਤਰਾਂ ਦਾ ਰੂਪ ਧਾਰ ਕੇ ਫੈਂਸੀ ਡਰੈੱਸ ਮੁਕਾਬਲੇ ਵਿਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਕ੍ਰਿਸ਼ਨ ਭਗਤੀ ਦੇ ਗੀਤਾਂ ’ਤੇ ਬੱਚਿਆਂ ਦੇ ਨ੍ਰਿਤ ਨੇ ਸਭ ਦਾ ਮਨ ਮੋਹ ਲਿਆ। ਜਮਾਤ 7ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਅੰਤਰ-ਸਦਨੀ ਮਟਕੀ ਫੋੜ ਮੁਕਾਬਲਾ ਕਰਵਾਇਆ ਗਿਆ। ਲਗਭਗ 1520 ਫੁੱਟ ਦੀ ਉਚਾਈ ’ਤੇ ਬੰਨ੍ਹੀ ਗਈ ਮਟਕੀ ਨੂੰ ਫੋੜਨ ਲਈ ਨੀਲਗਿਰੀ, ਸ਼ਿਵਾਲਿਕ, ਅਰਾਵਲੀ ਅਤੇ ਹਿਮਾਲਿਆ ਸਦਨ ਦੇ ਵਿਦਿਆਰਥੀਆਂ ਨੇ ਸਾਹਸ, ਉਤਸ਼ਾਹ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਰਾਵਲੀ, ਸ਼ਿਵਾਲਿਕ ਅਤੇ ਹਿਮਾਲਿਆ ਸਦਨ ਜੇਤੂ ਰਹੇ। ਇਸ ਮੌਕੇ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਕਿਹਾ ਕਿ ਅਜਿਹੇ ਪ੍ਰਬੰਧ ਵਿਦਿਆਰਥੀਆਂ ਵਿਚ ਭਗਤੀ ਦੇ ਨਾਲ-ਨਾਲ ਸੰਸਕਾਰਾਂ, ਸਦਾਚਾਰ ਅਤੇ ਅਨੁਸ਼ਾਸਨ ਦਾ ਵਿਕਾਸ ਕਰਦੇ ਹਨ। ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਮਿੱਤਰਤਾ, ਸੱਚ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਪ-ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ, ਪ੍ਰੀਫੈਕਟ ਮਿਸਟ੍ਰੈੱਸ ਦੀਪਿਕਾ ਸਿੰਘ, ਪ੍ਰੀਫੈਕਟ ਮਾਸਟਰ ਗੁਰਸੀਮਰ, ਸਾਰੇ ਸਦਨ ਮਾਰਗ ਦਰਸ਼ਕਾਂ ਅਧਿਆਪਕਾਂ-ਅਧਿਆਪਿਕਾਵਾਂ ਅਤੇ ਵਿਦਿਆਰਥੀ ਲੀਡਰਸ਼ਿਪ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ। ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ, ਭਜਨ ਅਤੇ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸਜ ਕੇ ਸਭ ਦਾ ਮਨ ਮੋਹ ਲਿਆ। ਸਕੂਲ ਦਾ ਮਾਹੌਲ ਭਗਤੀ ਅਤੇ ਖ਼ੁਸ਼ੀ ਨਾਲ ਭਰ ਗਿਆ। ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿੱਤੇ ਪ੍ਰੇਮ, ਸੱਚਾਈ ਅਤੇ ਨੇਕੀ ਦੇ ਸੰਦੇਸ਼ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੌਬਿਨਪ੍ਰੀਤ ਸਿੰਘ ਸਰਾਓ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਗੁਰੂ ਸਹਾਇ ਕਾਨਵੈਂਟ ਸਕੂਲ ਗੁਰੂ ਸਹਾਇ ਕਾਨਵੈਂਟ ਸਕੂਲ, ਗਲੀ ਨੰਬਰ 33, ਕੋਟ ਮੰਗਲ, ਨੇੜੇ ਮੱਘਰ ਦੀ ਚੱਕੀ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿਚ ਸਜ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਭਜਨ, ਕਵਿਤਾਵਾਂ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦਾ ਮਾਹੌਲ ਭਗਤੀ ਅਤੇ ਖ਼ੁਸ਼ੀ ਨਾਲ ਭਰ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਿਆਰ, ਸੱਚਾਈ ਅਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਗਰਚਾ ਅਤੇ ਡਾਇਰੈਕਟਰ ਗੁਰਸ਼ਰਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਮਿਲ ਕੇ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਖ਼ੁਸ਼ੀ ਨਾਲ ਮਨਾਇਆ। ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ ਵਿਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਖ਼ੂਬ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਸ਼੍ਰੀ ਕ੍ਰਿਸ਼ਨ ਭਗਵਾਨ ਦਾ ਜਨਮ ਹੋਇਆ ਸੀ। ਇਸ ਲਈ ਹਰ ਸਾਲ ਇਸ ਦਿਨ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਲੜਕਿਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਅਤੇ ਲੜਕੀਆਂ ਨੇ ਰਾਧਾ ਰਾਣੀ ਦੇ ਰੂਪ ਵਿਚ ਸਜ ਕੇ ਸਭ ਨੂੰ ਮੋਹਿਤ ਕੀਤਾ। ਵਿਦਿਆਰਥੀਆਂ ਵਲੋਂ ਡਾਂਸ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੇ ਇਸ ਦਿਨ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਇਸ ਦਿਨ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਮੀਡੀਆ ਇੰਚਾਰਜ ਲੱਕੀ ਗੁਪਤਾ, ਮੀਡੀਆ ਕੋਆਰਡੀਨੇਟਰ ਸਤਵੀਰ ਕੌਰ, ਕੋਆਰਡੀਨੇਟਰ ਜਸਮੀਤ ਕੌਰ, ਡੀ.ਪੀ. ਅੰਮ੍ਰਿਤ ਸਿੰਘ ਅਤੇ ਹੈੱਡ ਕਲਰਕ ਗੁਰਪ੍ਰੀਤ ਕੌਰ ਢਿੱਲੋਂ ਵੀ ਮੌਜੂਦ ਰਹੇ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ।