04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਗੁਰੂ - ਚੇਲੇ ਵਾਲੇ ਸੰਬੰਧ ਹੋਣੇ ਚਾਹੀਦੇ ਹਨ - ਬੈਨੀਪਾਲ

ਲੁਧਿਆਣਾ, 4 ਸਤੰਬਰ (ਜਤਿੰਦਰ ਭੰਬੀ)-ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਅਤੇ ਵਾਤਾਵਰਨ ਪ੍ਰੇਮੀ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਸਮੁੱਚੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ ਹੋਇਆਂ ਕਾਮਨਾ ਕੀਤੀ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਗੁਰੂ ਚੇਲੇ ਵਾਲੇ ਸਬੰਧ ਹੋਣੇ ਚਾਹੀਦੇ ਹਨ, ਕਿਉਂਕਿ ਅਧਿਆਪਕ ਇਸ ਸੰਸਾਰ ਦੇ ਬੱਚਿਆਂ ਨੂੰ ਵਿੱਦਿਅਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਾਉਣ ਅਤੇ ਚੰਗੀਆਂ ਸਮਾਜਿਕ ਕਦਰਾਂ-ਕੀਮਤਾਂ ਨਾਲ ਜੀਵਨ ਬਤੀਤ ਕਰਨ ਦੇ ਢੰਗ-ਤਰੀਕਿਆਂ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਕਰਕੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਵੀ ਆਪਣੇ ਅਧਿਆਪਕਾਂ ਦੀ ਹਮੇਸ਼ਾ ਆਪਣੇ ਮਾਂ ਪਿਓ ਵਾਂਗ ਇੱਜ਼ਤ ਕਰਨ, ਤਾਂ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ।

Ad Position 21
repet_subhas-goyals [Copy P29]
ਮਨਿੰਦਰਜੀਤ ਸਿੰਘ ਬੈਨੀਪਾਲ 05-09-2026
ਲੁਧਿਆਣਾ, 4 ਸਤੰਬਰ (ਜਤਿੰਦਰ ਭੰਬੀ)-ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਅਤੇ ਵਾਤਾਵਰਨ ਪ੍ਰੇਮੀ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਸਮੁੱਚੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ ਹੋਇਆਂ ਕਾਮਨਾ ਕੀਤੀ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਗੁਰੂ ਚੇਲੇ ਵਾਲੇ ਸਬੰਧ ਹੋਣੇ ਚਾਹੀਦੇ ਹਨ, ਕਿਉਂਕਿ ਅਧਿਆਪਕ ਇਸ ਸੰਸਾਰ ਦੇ ਬੱਚਿਆਂ ਨੂੰ ਵਿੱਦਿਅਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਾਉਣ ਅਤੇ ਚੰਗੀਆਂ ਸਮਾਜਿਕ ਕਦਰਾਂ-ਕੀਮਤਾਂ ਨਾਲ ਜੀਵਨ ਬਤੀਤ ਕਰਨ ਦੇ ਢੰਗ-ਤਰੀਕਿਆਂ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਕਰਕੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਵੀ ਆਪਣੇ ਅਧਿਆਪਕਾਂ ਦੀ ਹਮੇਸ਼ਾ ਆਪਣੇ ਮਾਂ ਪਿਓ ਵਾਂਗ ਇੱਜ਼ਤ ਕਰਨ, ਤਾਂ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭੂਮਿਕਾ ਮਾਪਿਆਂ ਤੋਂ ਬਾਅਦ ਹੀ ਨਹੀਂ, ਸਗੋਂ ਕਈ ਪੱਖਾਂ ਤੋਂ ਬਹੁਤ ਅਹਿਮ ਅਤੇ ਪ੍ਰਭਾਵਸ਼ਾਲੀ ਹੈ। ਬੈਨੀਪਾਲ ਨੇ ਅਧਿਆਪਕ ਵਰਗ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਸ ਤੇਜ਼ ਰਫ਼ਤਾਰ ਨਾਲ ਇੰਟਰਨੈੱਟ, ਸੋਸ਼ਲ ਮੀਡੀਆ ਅਤੇ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਬੱਚਿਆਂ ਨੂੰ ਚੰਗੇ-ਮਾੜੇ ਵਿਚਾਰਾਂ ਅਤੇ ਪ੍ਰਭਾਵਾਂ ਨਾਲ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖਦਿਆਂ ਅੱਜ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਇਸ ਔਖੀ ਇਮਤਿਹਾਨ ਦੀ ਘੜੀ ਵਿਚ ਅਧਿਆਪਕਾਂ ਦੇ ਮੋਢਿਆਂ ’ਤੇ ਸਮਾਜਿਕ ਕਦਰਾਂ - ਕੀਮਤਾਂ ਨੂੰ ਮਜ਼ਬੂਤ ਕਰਨ, ਚੰਗੇ-ਮਾੜੇ ਦੀ ਸਹੀ ਪਹਿਚਾਣ ਕਰਵਾਉਣ ਅਤੇ ਸਮਾਜ ਦੀ ਤਰੱਕੀ ਲਈ ਨਵੀਂ ਪੀੜ੍ਹੀ ਵਿਚ ਸਹੀ ਸੋਚ, ਚੰਗੇ ਸੰਸਕਾਰ ਅਤੇ ਯੋਗਤਾ ਪੈਦਾ ਕਰਨ ਦਾ ਵੱਡਾ ਭਾਰ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲੇ ਨਹੀਂ, ਸਗੋਂ ਰਾਸ਼ਟਰ ਅਤੇ ਸਮਾਜ ਦੇ ਭਵਿੱਖ ਦੇ ਨਿਰਮਾਤਾ ਹਨ। ਇਸ ਲਈ ਅਧਿਆਪਕ ਦਿਵਸ ਦੇ ਮੌਕੇ ’ਤੇ ਸਾਨੂੰ ਅਧਿਆਪਕਾਂ ਦੇ ਇਸ ਮਹਾਨ ਸਮਾਜਿਕ ਫ਼ਰਜ਼ ਨੂੰ ਹੋਰ ਵੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੂਰਬੀ ’ ਚ ਅਕਾਲੀ ਦਲ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਕੀਤਾ ਢਿੱਲੋਂ ਨੇ ਐਲਾਨ ਹਲਕਾ ਪੂਰਬੀ ਦੀਆਂ ਸਮੱਸਿਆ... ਅਗਲੀ ਖ਼ਬਰ ਖੇਤੀਬਾੜੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ ਰਹੀ ‘ਆਪ’ ਸਰਕਾਰ
Ad Position 24