ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ
ਫੁੱਲਾਂਵਾਲ, 4 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛੋਟੇ ਛੋਟੇ ਵਿਦਿਆਰਥੀਆਂ ਦੁਆਰਾ ਨਾਚ ਐਕਟਿੰਗ ਭਜਨ ਪਾਠ ਆਦਿ ਸਮੇਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਫੁੱਲਾਂਵਾਲ, 4 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛੋਟੇ ਛੋਟੇ ਵਿਦਿਆਰਥੀਆਂ ਦੁਆਰਾ ਨਾਚ ਐਕਟਿੰਗ ਭਜਨ ਪਾਠ ਆਦਿ ਸਮੇਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਮਨੁੱਖ ਜਾਤੀ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਭਾਸ਼ਣ ਨੇ ਜਾਣਕਾਰੀ ਭਰਪੂਰ ਪੜਾਅ ਦੀ ਨਿਸ਼ਾਨਦੇਹੀ ਕੀਤੀ। ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚੇ ਰਾਧਾ ਕ੍ਰਿਸ਼ਨ ਦੇ ਪਹਿਰਾਵੇ ਵਿਚ ਸੱਜ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਪੂਰੇ ਜਸ਼ਨ ਨੂੰ ਰਵਾਇਤੀ ਦਿੱਖ ਦਿੱਤੀ। ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਦੁਆਰਾ ਅਧਿਆਪਕਾਂ ਦੇ ਵਿਦਿਆਰਥੀਆਂ ਦੇ ਕੀਤੇ ਇਨ੍ਹਾਂ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।