05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਹਿਮਾਨ ਖ਼ਾਨ ਵਾਸੀ ਉਪਕਾਰ ਨਗਰ ਵਜੋਂ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਹਿਮਾਨ ਖ਼ਾਨ ਵਾਸੀ ਉਪਕਾਰ ਨਗਰ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਜੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਲੜਕੀ ਦਾ ਜਾਣਕਾਰ ਸੀ ਅਤੇ ਬੀਤੇ ਦਿਨ ਬਹਾਨੇ ਨਾਲ ਉਸ ਨੂੰ ਡੀ.ਐਮ.ਸੀ. ਹਸਪਤਾਲ ਨੇੜੇ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਵਲੋਂ ਉਸ ਨੂੰ ਕੋਲ ਡਰਿੰਕ ਅਤੇ ਬਰਗਰ ਖਾਣ ਲਈ ਦਿੱਤਾ, ਜਿਸ ਨੂੰ ਖਾ ਕੇ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਆ ਗਈ ਅਤੇ ਬਾਅਦ ਵਿਚ ਕਥਿਤ ਦੋਸ਼ੀ ਨੇ ਉਸਦੀ ਲੜਕੀ ਨੂੰ ਹੋਟਲ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਡੀ.ਐਮ.ਸੀ. ਹਸਪਤਾਲ ਦੀ ਪਾਰਕਿੰਗ ਵਿਚ ਛੱਡ ਗਿਆ ਅਤੇ ਇਸ ਦੌਰਾਨ ਰਹਿਮਾਨ ਦਾ ਦੋਸਤ ਉਥੇ ਆ ਗਿਆ ਅਤੇ ਉਸਨੇ ਵੀ ਉਸਦੀ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਉਸਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਦੇ ਹਰਪ੍ਰੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ’ਚ ਪ੍ਰਾਪਤ ਕੀਤਾ ਚੌਥਾ ਸਥਾਨ ਗਿਆਨੀ ਹਰਜੀਤ ਸਿੰਘ... ਅਗਲੀ ਖ਼ਬਰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ
Ad Position 24