06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਸਲ੍ਹਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਸਲਾ ਡਿਪੂ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਮੇਜਰ ਸਿੰਘ ਵਾਸੀ ਬਾਬਾ ਨੰਦ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਬੱਦੋਵਾਲ ਸਥਿਤ ਅਸਲਾ ਡਿੱਪੂ ਦੇ ਨੇੜੇ ਘਰ ਦੀ ਉਸਾਰੀ ਕਰਨ ਦਾ ਦੋਸ਼ ਲਗਾਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਸਲਾ ਡਿਪੂ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਮੇਜਰ ਸਿੰਘ ਵਾਸੀ ਬਾਬਾ ਨੰਦ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਬੱਦੋਵਾਲ ਸਥਿਤ ਅਸਲਾ ਡਿੱਪੂ ਦੇ ਨੇੜੇ ਘਰ ਦੀ ਉਸਾਰੀ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਸਲਾ ਡਿੱਪੂ ਦੇ ਨੇੜੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਉਸਾਰੀ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ, ਪਰ ਇਸ ਦੇ ਬਾਵਜੂਦ ਉਕਤ ਕਥਿਤ ਦੋਸ਼ੀ ਵਲੋਂ ਉਸਾਰੀ ਕੀਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਗੁਰਕੀਰਤ ਸਿੰਘ ਬਾਜਵਾ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ ’ਤੇ ਵਿਜੇ ਕੁਮਾਰ ਉਰਫ਼ ਵਿਜੇ ਪ੍ਰਾਪਰਟੀ ਡੀਲਰ ਵਾਸੀ ਜਨਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੇ ਡਾਬਾ ਸਥਿਤ ਪਲਾਟ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਰ ’ਤੇ ਹਮਲਾ ਪੁਲਿਸ ਨੇ ਸੁਹਾਨੀ ਵਾਸੀ ਬਸੰਤ ਨਗਰ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਉਸਦੇ 10 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ ’ਤੇ ਹਮਲਾ ਕਰਕੇ ਉਸਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾਂਦਾ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਮਨਦੀਪ ਸਿੰਘ ਉਰਫ਼ ਗੋਲੂ ਵਾਸੀ ਪ੍ਰਭਾਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਸ਼ੇਰਪੁਰ ਚੌਕ ਨੇੜਿਓਂ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਭੁੱਕੀ ਸਮੇਤ ਦੋ ਕਾਬੂ ਪੁਲਿਸ ਨੇ ਗੁਰਜੀਤ ਸਿੰਘ ਵਾਸੀ ਧੂਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਬੱਸ ਸਟੈਂਡ ਨੇੜਿਓਂ ਕਾਬੂ ਕੀਤਾ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਰਾਜਵੀਰ ਸਿੰਘ ਵਾਸੀ ਸੰਗਰੂਰ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਧੋਖਾਧੜੀ ਦਾ ਮਾਮਲਾ ਪੁਲਿਸ ਨੇ ਅਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ ‘ਤੇ ਵਿਮਲ ਕੁਮਾਰ ਸੰਨੀ ਕੁਮਾਰ ਅਤੇ ਸੰਜੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨਾਲ ਵਪਾਰ ਦੇ ਮਾਮਲੇ ਵਿਚ 40 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦਾਜ ਦਾ ਮਾਮਲਾ ਪੁਲਿਸ ਨੇ ਨੇਹਾ ਭੋਗਲ ਵਾਸੀ ਨਿਊ ਸ਼ਿਵਪੁਰੀ ਦੀ ਸ਼ਿਕਾਇਤ ’ਤੇ ਭਾਨੂ ਪ੍ਰਤਾਪ ਵਾਸੀ ਮਕਸੂਦਾਂ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਛੇ ਸਾਲ ਪਹਿਲਾਂ ਹੋਈ ਸੀ। ਕਥਿਤ ਦੋਸ਼ੀ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਲੱਗ ਪਿਆ ਅਤੇ ਬੀਤੇ ਦਿਨ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਡਾ . ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ’ ਚ ਕੌਂਸਲਰ ਗੌਰਵ ਭੱਟੀ ਨੇ ਚੁੱਕੇ ਅਹਿਮ ਸਵਾਲ , ਪਾਰਦਰਸ਼ਤਾ ਦੀ ਕੀਤੀ ਮੰਗ
Ad Position 24