06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਹਿਮਾਯੂੰਪੁਰਾ ਵਿਖੇ ਹੋਈ ਮੀਟਿੰਗ

ਫੁੱਲਾਂਵਾਲ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ 2026 ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਪਿੰਡ ਹਿਮਾਯੂੰਪੁਰਾ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਨਗਰ ਕੀਰਤਨ ਦੀ ਸਫਲਤਾ ਲਈ ਹਿਮਾਯੂੰਪੁਰਾ ਦੀ ਸੰਗਤ ਵਲੋਂ ਵੱਧ-ਚੜ੍ਹ ਕੇ ਸਹਿਯੋਗ ਦੇਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਪਮਾਲੀ, ਸਾਬਕਾ ਸਰਪੰਚ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ ਜਾਣ ਵਾਲਾ ਇਹ ਇਤਿਹਾਸਕ ਨਗਰ ਕੀਰਤਨ ਸਮੁੱਚੀ ਸੰਗਤ ਲਈ ਸ਼ਰਧਾ, ਸੇਵਾ ਅਤੇ ਮਾਣ ਦਾ ਵਿਸ਼ੇਸ਼ ਮੌਕਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫੁੱਲਾਂਵਾਲ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ 2026 ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਪਿੰਡ ਹਿਮਾਯੂੰਪੁਰਾ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਨਗਰ ਕੀਰਤਨ ਦੀ ਸਫਲਤਾ ਲਈ ਹਿਮਾਯੂੰਪੁਰਾ ਦੀ ਸੰਗਤ ਵਲੋਂ ਵੱਧ-ਚੜ੍ਹ ਕੇ ਸਹਿਯੋਗ ਦੇਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਪਮਾਲੀ, ਸਾਬਕਾ ਸਰਪੰਚ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ ਜਾਣ ਵਾਲਾ ਇਹ ਇਤਿਹਾਸਕ ਨਗਰ ਕੀਰਤਨ ਸਮੁੱਚੀ ਸੰਗਤ ਲਈ ਸ਼ਰਧਾ, ਸੇਵਾ ਅਤੇ ਮਾਣ ਦਾ ਵਿਸ਼ੇਸ਼ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਾਰਮਿਕ ਕਾਰਜ ਨੂੰ ਸਫਲ ਬਣਾਉਣ ਲਈ ਹਰ ਪਿੰਡ ਅਤੇ ਹਰ ਸੰਗਤ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਸ਼ਿੰਗਾਰਾ ਸਿੰਘ, ਪ੍ਰਧਾਨ ਗੁਰਦੁਆਰਾ ਹਿਮਾਯੂੰਪੁਰਾ ਨੇ ਨਗਰ ਕੀਰਤਨ ਦੀ ਪ੍ਰਬੰਧਕ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਗੁਰਦੁਆਰਾ ਸਾਹਿਬ ਹਿਮਾਯੂੰਪੁਰਾ ਦੀ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਸੰਗਤ ਵਲੋਂ ਇਸ ਇਤਿਹਾਸਕ ਨਗਰ ਕੀਰਤਨ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬਲਵੀਰ ਸਿੰਘ ਪਮਾਲੀ, ਜਸਬੀਰ ਸਿੰਘ ਪਮਾਲੀ ਸਾਬਕਾ ਮੈਂਬਰ ਰੇਲਵੇ ਬੋਰਡ, ਅਵਤਾਰ ਸਿੰਘ ਪਮਾਲੀ, ਸਾਬਕਾ ਖੇਤੀਬਾੜੀ ਅਫ਼ਸਰ, ਬਹਾਦਰ ਸਿੰਘ, ਲਾਭ ਸਿੰਘ, ਪ੍ਰੇਮ ਸਿੰਘ ਪਮਾਲੀ, ਸੂਬੇਦਾਰ ਗੁਰਮੀਤ ਸਿੰਘ, ਨਰਪਾਲ ਸਿੰਘ ਪਮਾਲੀ, ਬਹਾਦਰ ਸਿੰਘ ਪਮਾਲੀ ਸ਼ਿੰਗਾਰਾ ਸਿੰਘ, ਸੋਹਣ ਸਿੰਘ, ਪਵਿੱਤਰ ਸਿੰਘ, ਅਵਤਾਰ ਸਿੰਘ ਨਿਰਮਲ ਸਿੰਘ, ਲਖਵੀਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਅਮਰੀਕ ਸਿੰਘ ਪਟਿਆਲਾ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ’ ਤੇ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਵਿਚ ਐਨ . ਐਸ . ਪੀ . ਐਸ . ਚਮਕਿਆ
Ad Position 24