06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਈ ਜੈਤਾ ਜੀ ਦੀ ਯਾਦ ਵਿਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਭਰਵਾਂ ਸਵਾਗਤ

ਇਯਾਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਦੇ ਜਰਨੈਲ, ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਡਰੋਲੀ ਭਾਈ, ਮੋਗਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੇ ਬੀਤੀ ਰਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਕਲਾਂ ਵਿਖੇ ਰਾਤ ਦੇ ਠਹਿਰਾਅ ਲਈ ਪਹੁੰਚਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਇਯਾਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਦੇ ਜਰਨੈਲ, ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਡਰੋਲੀ ਭਾਈ, ਮੋਗਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੇ ਬੀਤੀ ਰਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਕਲਾਂ ਵਿਖੇ ਰਾਤ ਦੇ ਠਹਿਰਾਅ ਲਈ ਪਹੁੰਚਿਆ। ਜਿਸ ਦਾ ਇਆਲੀ ਕਲਾਂ ਪਹੁੰਚਣ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਕਰਮਚਾਰੀਆਂ ਅਤੇ ਪਿੰਡ ਵਾਸੀਆਂ ਵਲੋਂ ਸੰਗਤ ਸਮੇਤ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਨਾਲ ਆਈ ਸੰਗਤ ਲਈ ਰਾਤ ਅਤੇ ਸਵੇਰ ਲਈ ਗੁਰੂ ਕੇ ਲੰਗਰਾਂ ਦੇ ਅਤੁੱਟ ਪ੍ਰਬੰਧ ਕੀਤੇ ਗਏ। ਰਾਤ ਭਰ ਵਿਸ਼ਰਾਮ ਤੋਂ ਬਾਅਦ ਨਗਰ ਕੀਰਤਨ ਸਵੇਰੇ ਤੜਕਸਾਰ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ, ਹਲਕਾ ਗਿੱਲ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਪ੍ਰੀਤ ਸਿੰਘ ਸਿੰਮਕ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ। ਇਸ ਉਪਰੰਤ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਸਨਮਾਨ ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੇ ਨਗਰ ਕੀਰਤਨ ਵਿਚ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਡਾ. ਵਿਦਵਾਨ ਸਿੰਘ ਸੋਨੀ ਦੇ ਦਿਹਾਂਤ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ਹੋਈ ਅਹਿਮ ਮੀਟਿ...
Ad Position 24