06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੱਤਰਕਾਰਾਂ ਦੀ ਮਾਰ - ਕੁਟਾਈ ਕਰਨ ਦੇ ਮਾਮਲੇ ਵਿਚ ਇੰਡੋ ਕੈਨੇਡੀਅਨ ਬੱਸ ਦੇ ਮੈਨੇਜਰ ਸਮੇਤ ਚਾਰ ਕਾਬੂ

ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੱਤਰਕਾਰਾਂ ਦੀ ਮਾਰ ਕੁਟਾਈ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਮੈਨੇਜਰ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਮਲ ਕੁਮਾਰ ਪੱਤਰਕਾਰ ਵਾਸੀ ਬੇਅੰਤ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਮੈਨੇਜਰ ਹਰਚਰਨਜੀਤ ਸਿੰਘ ਵਾਸੀ ਦੁੱਗਰੀ ਗੁਰਸੇਵਕ ਸਿੰਘ ਵਾਸੀ ਤਰਨ ਤਰਨ, ਹਰਮਨਦੀਪ ਸਿੰਘ ਵਾਸੀ ਬਰਨਾਲਾ ਅਤੇ ਸਾਹਿਬ ਸਿੰਘ ਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਕਾਬੂ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੱਤਰਕਾਰਾਂ ਦੀ ਮਾਰ ਕੁਟਾਈ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਮੈਨੇਜਰ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਮਲ ਕੁਮਾਰ ਪੱਤਰਕਾਰ ਵਾਸੀ ਬੇਅੰਤ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਮੈਨੇਜਰ ਹਰਚਰਨਜੀਤ ਸਿੰਘ ਵਾਸੀ ਦੁੱਗਰੀ ਗੁਰਸੇਵਕ ਸਿੰਘ ਵਾਸੀ ਤਰਨ ਤਰਨ, ਹਰਮਨਦੀਪ ਸਿੰਘ ਵਾਸੀ ਬਰਨਾਲਾ ਅਤੇ ਸਾਹਿਬ ਸਿੰਘ ਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਸਮਰਾਲਾ ਚੌਕ ਵਿਚ ਉਕਤ ਬੱਸ ਸਰਵਿਸ ਕੰਪਨੀ ਦੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਸੀ। ਜਦੋਂ ਉਹ ਆਪਣੇ ਸਾਥੀ ਪੱਤਰਕਾਰਾਂ ਨਾਲ ਇਸ ਹਾਦਸੇ ਨੂੰ ਕਵਰ ਕਰਨ ਲਈ ਪਹੁੰਚਿਆ ਤਾਂ ਉਕਤ ਕਥਿਤ ਦੋਸ਼ੀ ਉਨ੍ਹਾਂ ਨਾਲ ਉਲਝ ਪਏ ਅਤੇ ਉਨ੍ਹਾਂ ਦੀ ਮਾਰ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਪੱਤਰਕਾਰ ਜ਼ਖਮੀ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਦੀ ਇੰਡਸਟਰੀ ਨੂੰ ਨੁਕਸਾਨ ਪਹੁੰਚਾ ਰਹੀ ਪੰਜਾਬ ਸਰਕਾਰ-ਜੀਵਨ ਗੁਪਤਾ
Ad Position 24