07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੂੰ ਮਿਲ ਰਿਹਾ ਹਰ ਵਰਗ ਤੋਂ ਭਰਵਾਂ ਹੁੰਗਾਰਾ - ਸ਼ਿਵਾਲਿਕ

ਲਾਡੋਵਾਲ, 6 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਮੇਤ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਇਨ੍ਹਾਂ ਪਾਰਟੀਆਂ ਦਾ ਲੋਕਾਂ ਦੇ ਦੁੱਖ-ਸੁੱਖ ਨਾਲ ਕੁੱਝ ਵੀ ਲੈਣਾ ਦੇਣਾ ਨਹੀਂ ਹੈ, ਸਗੋਂ ਲੋਕਾਂ ਨੂੰ ਮੋਹਰਾ ਬਣਾ ਕੇ ਵਰਤਣ ਉਪਰੰਤ ਆਪਣਾ ਅਤੇ ਆਪਣਿਆਂ ਚਹੇਤਿਆਂ ਦਾ ਹੀ ਢਿੱਡ ਭਰ ਰਹੀਆਂ ਹਨ। ਇਹ ਵਿਚਾਰ ਹਲਕਾ ਗਿੱਲ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਨੇੜਲੇ ਪਿੰਡ ਬੌਂਕੜ ਡੋਗਰਾਂ ਨਵੀਂ ਆਬਾਦੀ ਵਿਖੇ ਗੁੱਜਰ ਭਾਈਚਾਰੇ ਦੇ ਲੋਕਾਂ ਨਾਲ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲਾਡੋਵਾਲ, 6 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਮੇਤ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਇਨ੍ਹਾਂ ਪਾਰਟੀਆਂ ਦਾ ਲੋਕਾਂ ਦੇ ਦੁੱਖ-ਸੁੱਖ ਨਾਲ ਕੁੱਝ ਵੀ ਲੈਣਾ ਦੇਣਾ ਨਹੀਂ ਹੈ, ਸਗੋਂ ਲੋਕਾਂ ਨੂੰ ਮੋਹਰਾ ਬਣਾ ਕੇ ਵਰਤਣ ਉਪਰੰਤ ਆਪਣਾ ਅਤੇ ਆਪਣਿਆਂ ਚਹੇਤਿਆਂ ਦਾ ਹੀ ਢਿੱਡ ਭਰ ਰਹੀਆਂ ਹਨ। ਇਹ ਵਿਚਾਰ ਹਲਕਾ ਗਿੱਲ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਨੇੜਲੇ ਪਿੰਡ ਬੌਂਕੜ ਡੋਗਰਾਂ ਨਵੀਂ ਆਬਾਦੀ ਵਿਖੇ ਗੁੱਜਰ ਭਾਈਚਾਰੇ ਦੇ ਲੋਕਾਂ ਨਾਲ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ। ਸ. ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੂਸਰੀਆਂ ਰਿਵਾਇਤੀ ਪਾਰਟੀ ਆਂ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਖ਼ਿਲਾਫ਼ ਜੋ ਝੂਠ ਤੂਫ਼ਾਨ, ਅਫ਼ਵਾਹਾਂ ਅਤੇ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਤੋਂ ਸੁਚੇਤ ਰਿਹਾ ਜਾਵੇ, ਕਿਉਂਕਿ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਪੂਰੇ ਪੰਜਾਬ ਅੰਦਰ ਚੜ੍ਹਤ ਅਤੇ ਸਭ ਨਾਲੋਂ ਭਾਰੀ ਪੱਲੜੇ ਨੂੰ ਵੇਖ ਕੇ ਰਵਾਇਤੀ ਪਾਰਟੀਆਂ ਦੇ ਹੌਸਲੇ ਪਸਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਲੋਕ ਪੱਖੀ ਏਜੰਡੇ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਦੂਰ ਅੰਦੇਸ਼ੀ ਸੋਚ, ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁੱਖ ਸਹੂਲਤਾਂ, ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਪ੍ਰਤੀ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ, ਸੁਪਿੰਦਰ ਸਿੰਘ ਵਿਰਕ, ਸਰਕਲ ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ, ਸਿਮਰਨਜੀਤ ਸਿੰਘ ਯੂਥ ਆਗੂ, ਨਛੱਤਰ ਸਿੰਘ, ਮਿਹਰ ਸਿੰਘ, ਰਾਜਿੰਦਰ ਸਿੰਘ, ਸ਼ਹਿਜ਼ਾਦ ਆਲਮ, ਸਫੀ, ਜੰਨਤ ਅਲੀ, ਸਾਕਾ, ਮੁਹੰਮਦ ਰਸੂਲ ਅਤੇ ਬੂਟਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਅਗਲੀ ਖ਼ਬਰ ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤਾ ਡਿਜੀਟਲ ਪਲੇਟਫਾਰਮ ‘ ਪਹਿਚਾਣ ’ ਦਾ ਪੀ . ਸੀ . ਐਮ . ਐਸ . ਏ . ਨੇ ਕੀਤਾ ਸਵਾਗਤ...
Ad Position 24