ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਨਿਖੇਧੀ
ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਪੀ. ਏ.
ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪਰਮਜੀਤ ਸਿੰਘ ਗਿੱਲ ਨੇ ਕੀਤੀ। ਮੀਟਿੰਗ ਵਿਚ ਸਭ ਤੋਂ ਪਹਿਲਾਂ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਤਹਿਤ ਉਲੀਕੇ ਗਏ ਪ੍ਰੋਗਰਾਮ ਤਹਿਤ ਚੰਡੀਗੜ੍ਹ ਵਿਖੇ ਕੀਤੀ ਗਈ ਰੈਲੀ ਅਤੇ 27 ਅਗਸਤ ਦੇ ਮਹਾਂ ਬੰਦ ਵਿਚ ਪੈਨਸ਼ਨਰਾਂ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਉਪਰੰਤ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਕੀਤੇ ਜਾ ਰਹੇ ਫ਼ੈਸਲਿਆਂ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ। ਪ੍ਰਧਾਨ ਪਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਵਿਰੁੱਧ ਜੋ ਝੂਠੇ ਪ੍ਰਚਾਰ ਕਰ ਰਹੀ ਹੈ ਅਤੇ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ, ਉਸ ਤੋਂ ਸਰਕਾਰ ਦੀ ਬੌਖਲਾਹਟ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਵਲੋਂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਕੀਤੀ ਗਈ ਬਦਲੀ ਦੀ ਵੀ ਨਿਖੇਧੀ ਕੀਤੀ ਗਈ, ਜਿਸ ਨੂੰ ਸਾਰੇ ਹਾਊਸ ਵਲੋਂ ਸਹਿਮਤੀ ਪ੍ਰਗਟਾਈ ਗਈ ਅਤੇ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਭਵਿੱਖ ਵਿਚ ਸਾਂਝੀ ਐਕਸ਼ਨ ਕਮੇਟੀ ਜੋ ਸੰਘਰਸ਼ਾਂ ਦਾ ਪ੍ਰੋਗਰਾਮ ਉਲੀਕਿਆਂ ਜਾਵੇਗਾ ਅਤੇ ਪਹਿਲਾਂ ਦੀ ਤਰ੍ਹਾਂ ਉਹ ਪੂਰਾ ਸਮਰਥਨ ਕਰਨਗੇ। ਮੀਟਿੰਗ ਵਿਚ ਜੋਗਿੰਦਰ ਰਾਮ, ਸਤਨਾਮ ਸਿੰਘ, ਦਰਸ਼ਨ ਸਿੰਘ, ਨਿਤਿਆ ਨੰਦ, ਗੁਲਸ਼ਨ ਰਾਏ, ਡਾ: ਗੁਲਜਾਰ ਪੰਧੇਰ, ਦਲਜੀਤ ਸਿੰਘ ਖ਼ਾਲਸਾ, ਜੈਪਾਲ ਸਿੰਘ, ਜੇ.ਸੀ. ਬੁੱਧੀਰਾਜਾ ਆਦਿ ਹਾਜ਼ਰ ਸਨ।